Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 6:17 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਚੰਡੀਗੜ੍ਹ, 11 ਅਗਸਤ :  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 638 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

202ਵੇਂ ਦਿਨ, ਪੁਲਿਸ ਟੀਮਾਂ ਨੇ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,021 ਹੋ ਗਈਆਂ। ਇਸ ਤੋਂ ਇਲਾਵਾ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 527ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 2103 ਨਸ਼ੀਲੀਆਂ ਗੋਲੀਆਂ ਅਤੇ 1450 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 527 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,689 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top