Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 07 Sep 2026 | 3:16 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਚੰਡੀਗੜ੍ਹ, 7 ਸਤੰਬਰ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

229ਵੇਂ ਦਿਨ, ਪੁਲਿਸ ਟੀਮਾਂ ਨੇ 273 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,388 ਗ੍ਰਿਫ਼ਤਾਰੀਆਂ ਹੋਈਆਂ ।

ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 554ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 62 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 306 ਗ੍ਰਾਮ ਹੈਰੋਇਨ ਅਤੇ 190 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਨਾਲ, ਸਿਰਫ 554 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,421 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top