Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 09 Sep 2026 | 4:43 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਚੰਡੀਗੜ੍ਹ, 8 ਸਤੰਬਰ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

230ਵੇਂ ਦਿਨ, ਪੁਲਿਸ ਟੀਮਾਂ ਨੇ 311 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,699 ਗ੍ਰਿਫ਼ਤਾਰੀਆਂ ਹੋਈਆਂ ਹਨ।

ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ  ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ  ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 555ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 181 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, 7 ਕਿਲੋ ਗਾਂਜਾ, 6.5 ਕਿਲੋ ਭੁੱਕੀ ਅਤੇ 397 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ, ਸਿਰਫ 555 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,590 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top