Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਗੈਰ ਕਾਨੂੰਨੀ ਘੁਸਪੈਠੀਆਂ ਦੀ ਪਛਾਣ ਕਰਕੇ ਕੀਤੀ ਜਾਵੇਗੀ ਕਾਰਵਾਈ : ਸੁਵੇਂਦੂ ਅਧਿਕਾਰੀ

ਗੈਰ ਕਾਨੂੰਨੀ ਘੁਸਪੈਠੀਆਂ ਦੀ ਪਛਾਣ ਕਰਕੇ ਕੀਤੀ ਜਾਵੇਗੀ ਕਾਰਵਾਈ : ਸੁਵੇਂਦੂ ਅਧਿਕਾਰੀ

ਕੋਲਕਾਤਾ, 27 ਜੂਨ 2026 : ਪੱਛਮੀ ਬੰਗਾਲ ਵਿਚ ਭਾਜਪਾ ਆਗੂ ਸੁਵੇਦੂ ਅਧਿਕਾਰੀ ਨੇ ਅੱਜ ਗੱਲਬਾਤ ਦੌਰਾਨ ਦੱਸਿਆ ਕਿ ਸਰਹੱਦੀ ਖੇਤਰਾਂ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਲੋੜੀਂਦੀ ਜ਼ਮੀਨ ਉਪਲਬਧ ਕਰਵਾ ਦਿੱਤੀ ਗਈ ਹੈ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੋਲਡਿੰਗ ਸੈਂਟਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿੱਚ ਗੈਰ-ਕਾਨੂੰਨੀ ਘੁਸਪੈਠੀਆਂ ਦੀ ਪਛਾਣ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਉਨਾ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਰਾਜ ਵਿੱਚ ਇਕਸਾਰ ਸਿਵਲ ਕੋਡ (ਯੂਸੀਸੀ) ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਲੈਂਡ ਜੇਹਾਦ, ਲਵ ਜੇਹਾਦ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਵਰਗੇ ਮਾਮਲਿਆਂ ਨਾਲ ਨਜਿੱਠਣ ਲਈ ਵਿਸ਼ੇਸ਼ ਅਤੇ ਸਖ਼ਤ ਕਾਨੂੰਨ ਬਣਾਏ ਜਾਣਗੇ।

ਕੋਲਕਾਤਾ ਦੇ ਰਬਿੰਦਰ ਸਦਨ ਵਿੱਚ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਵੇਂਦੂ ਅਧਿਕਾਰੀ ਨੇ ਕਿਹਾ ਕਿ ਭਾਰਤ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਅਤੇ ਦੇਸ਼ ਦੀ ਸੁਰੱਖਿਆ ਜਾਂ ਸੱਭਿਆਚਾਰ ਵਿਰੁੱਧ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਪੱਛਮੀ ਬੰਗਾਲ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਦੇਸ਼ ਤੋਂ ਬਾਹਰ ਭੇਜਿਆ ਜਾਵੇਗਾ।

ਸੁਵੇਂਦੂ ਅਧਿਕਾਰੀ ਨੇ ਇਹ ਵੀ ਕਿਹਾ ਕਿ ਧਾਰਮਿਕ ਅਤਿਆਚਾਰ ਕਾਰਨ ਭਾਰਤ ਵਿੱਚ ਸ਼ਰਨ ਲੈਣ ਵਾਲੇ ਹਿੰਦੂ ਸ਼ਰਨਾਰਥੀਆਂ ਨੂੰ ਘੁਸਪੈਠੀਆ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਯੋਗ ਵਿਅਕਤੀਆਂ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਪ੍ਰਬੰਧਾਂ ਤਹਿਤ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ।

Scroll to Top