Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 24 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ, ਦੋਵੇਂ ਵਾਸੀ ਪਿੰਡ ਹਵੇਲੀਆਂ, ਤਰਨਤਾਰਨ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਨੌਂ 9-ਐਮਐਮ ਪਿਸਤੌਲਾਂ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਗ੍ਰੇਅ ਰੰਗ ਦਾ ਮੋਟਰਸਾਈਕਲ ਬਜਾਜ ਪਲਾਟਿਨਾ (ਪੀ.ਬੀ.-38-ਸੀ-1658), ਜਿਸ ਨੂੰ ਖੇਪਾਂ ਦੀ ਢੋਆ-ਢੁਆਈ ਲਈ ਵਰਤਿਆ ਜਾਂਦਾ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪ੍ਰਾਰੰਭਿਕ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੋਰ ਧਿਰਾਂ ਨੂੰ ਅੱਗੇ ਸਪਲਾਈ ਕਰਨ ਲਈ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖਤਾ ਇਤਲਾਹ ਮਿਲੀ ਸੀ ਕਿ ਦੋ ਸ਼ੱਕੀ, ਜਿਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਨੇ ਆਪਣੇ ਵਿਦੇਸ਼ ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਭਾਰਤ-ਪਾਕਿ ਸਰਹੱਦੀ ਵਾੜ ਦੇ ਨੇੜਲੇ ਪਿੰਡ ਹਵੇਲੀਆਂ ਦੇ ਖੇਤਰ ਵਿੱਚ ਡਰੋਨ ਰਾਹੀਂ ਹਥਿਆਰਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਅੱਗੇ ਹੋਰ ਧਿਰ ਨੂੰ ਸਪਲਾਈ ਕਰਨ ਜਾ ਰਹੇ ਸਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀ.ਟੀ. ਰੋਡ ‘ਤੇ ਪਿੰਡ ਖਾਸਾ ਦੇ ਨੇੜਲੇ ਇਲਾਕੇ ਤੋਂ 10 ਅਤਿ-ਆਧੁਨਿਕ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰਨਾਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਤਸਕਰੀ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੂਰੀ ਤਰ੍ਹਾਂ ਅਗਲੇ-ਪਿਛਲੇ ਪਿੱਛੇ ਸਬੰਧ ਸਥਾਪਤ ਕਰਨ ਲਈ ਅਗਲਰੀ ਜਾਂਚ ਜਾਰੀ ਹੈ।

Scroll to Top