ਗ੍ਰਹਿ ਮੰਤਰਾਲੇ ਨੇ ਦਿੱਤੀ ਸੀ. ਬੀ. ਆਈ. ਨੂੰ ਲਾਲੂ ਯਾਦਵ ਖਿ਼ਲਾਫ਼ ਲੈਂਡ ਫਾਰ ਜੌਬ ਘੁਟਾਲੇ `ਚ ਕੇਸ ਚਲਾਉਣ ਦੀ ਮਨਜ਼ੂਰੀ

ਗ੍ਰਹਿ ਮੰਤਰਾਲੇ ਨੇ ਦਿੱਤੀ ਸੀ. ਬੀ. ਆਈ. ਨੂੰ ਲਾਲੂ ਯਾਦਵ ਖਿ਼ਲਾਫ਼ ਲੈਂਡ ਫਾਰ ਜੌਬ ਘੁਟਾਲੇ `ਚ ਕੇਸ ਚਲਾਉਣ ਦੀ ਮਨਜ਼ੂਰੀ
ਨਵੀਂ ਦਿੱਲੀ : ਗ੍ਰਹਿ ਮੰਤਰਾਲੇ ਨੇ ਸੀ. ਬੀ. ਆਈ. ਨੂੰ ਲਾਲੂ ਯਾਦਵ ਖਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਸਬੰਧੀ ਜਾਣਕਾਰੀ ਸੀ. ਬੀ. ਆਈ. ਵਲੋਂ ਰਾਉਸ ਐਵੇਨਿਊ ਕੋਰਟ ਵਿੱਚ ਵੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸੀ. ਬੀ. ਆਈ. ਨੇ ਇਸ ਮਾਮਲੇ `ਚ ਲਾਲੂ ਯਾਦਵ `ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਮੰਗੀ ਸੀ।ਇਥੇ ਇਹ ਵੀ ਦੱਸਣਯੋਗ ਹੈ ਕਿ ਅਜਿਹਾ ਹੋਣ ਨਾਲ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 18 ਸਤੰਬਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਨੌਕਰੀ ਦੇ ਬਦਲੇ ਜ਼ਮੀਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ, ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ ਅਤੇ ਹੋਰ ਮੁਲਜ਼ਮਾਂ ਨੂੰ ਸੰਮਨ ਜਾਰੀ ਕੀਤੇ ਸਨ। ਉਸ ਨੂੰ 7 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।ਇਸ ਮਾਮਲੇ ਵਿੱਚ ਅਦਾਲਤ ਨੇ ਅਖਿਲੇਸ਼ਵਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਿਰਨ ਦੇਵੀ ਨੂੰ ਵੀ ਸੰਮਨ ਭੇਜੇ ਹਨ। ਉਹ ਏ ਕੇ ਇਨਫੋਸਿਸ ਲਿਮਟਿਡ ਦੇ ਡਾਇਰੈਕਟਰ ਵੀ ਸਨ। ਇਸ ਮਾਮਲੇ `ਚ ਪਹਿਲੀ ਵਾਰ ਤੇਜ ਪ੍ਰਤਾਪ ਯਾਦਵ ਨੂੰ ਵੀ ਸੰਮਨ ਭੇਜਿਆ ਗਿਆ ਹੈ। ਅਦਾਲਤ ਨੇ ਲਾਲੂ ਯਾਦਵ, ਤੇਜਸਵੀ ਯਾਦਵ, ਤੇਜ ਪ੍ਰਤਾਪ ਯਾਦਵ, ਅਖਿਲੇਸ਼ਵਰ ਸਿੰਘ, ਹਜ਼ਾਰੀ ਪ੍ਰਸਾਦ ਰਾਏ, ਸੰਜੇ ਰਾਏ, ਧਰਮਿੰਦਰ ਸਿੰਘ, ਕਿਰਨ ਦੇਵੀ ਨੂੰ 7 ਅਕਤੂਬਰ ਨੂੰ ਤਲਬ ਕੀਤਾ ਹੈ। ਇਸ ਮਾਮਲੇ `ਚ ਪਹਿਲੀ ਵਾਰ ਤੇਜ ਪ੍ਰਤਾਪ ਯਾਦਵ ਨੂੰ ਸੰਮਨ ਭੇਜਿਆ ਗਿਆ ਹੈ।

Leave a Comment

Your email address will not be published. Required fields are marked *

Scroll to Top