Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:01 pm

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ ਦੌਰਾਨ ਅਧਿਕਾਰੀਆਂ ਨੂੰ ਧਮਕੀਆਂ ਦੇਣ ਵਾਲਾ ਟੀਐਮਸੀ ਨੇਤਾ ਜਹਾਂਗੀਰ ਖਾਨ ਹੋਇਆ ਗ੍ਰਿਫਤਾਰ

ਚੋਣਾਂ ਦੌਰਾਨ ਅਧਿਕਾਰੀਆਂ ਨੂੰ ਧਮਕੀਆਂ ਦੇਣ ਵਾਲਾ ਟੀਐਮਸੀ ਨੇਤਾ ਜਹਾਂਗੀਰ ਖਾਨ ਹੋਇਆ ਗ੍ਰਿਫਤਾਰ

ਕੋਲਕਾਤਾ, 08 ਜੂਨ 2026 : ਪੱਛਮੀ ਬੰਗਾਲ ਵਿੱਚ ਚੋਣਾਂ ਦੌਰਾਨ ਵਿਵਾਦਾਂ ਵਿੱਚ ਰਹੇ ਤ੍ਰਿਣਮੂਲ ਕਾਂਗਰਸ ਦੇ ਆਗੂ ਅਤੇ ਫਲਤਾ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਜਹਾਂਗੀਰ ਖਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਸ ਦਈਏ ਕਿ ਫਲਤਾ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੌਰਾਨ ਹਿੰਸਾ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਕਾਰਨ ਵੋਟਿੰਗ ਪ੍ਰਭਾਵਿਤ ਹੋਈ ਸੀ। ਚੋਣ ਕਮਿਸ਼ਨ ਨੂੰ ਹਾਲਾਤ ਦੇ ਮੱਦੇਨਜ਼ਰ ਵੋਟਿੰਗ ਰੋਕਣੀ ਪਈ ਸੀ ਅਤੇ ਬਾਅਦ ਵਿੱਚ 21 ਮਈ ਨੂੰ ਮੁੜ ਮਤਦਾਨ ਕਰਵਾਇਆ ਗਿਆ। ਉਸ ਸਮੇਂ ਜਹਾਂਗੀਰ ਖਾਨ ਦਾ ਇੱਕ ਵੀਡੀਓ ਵੀ ਚਰਚਾ ਵਿੱਚ ਰਿਹਾ ਸੀ, ਜਿਸ ਵਿੱਚ ਉਹ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਨੂੰ ਖੁੱਲ੍ਹੀ ਚੁਣੌਤੀ ਦਿੰਦਾ ਨਜ਼ਰ ਆਇਆ ਸੀ।

ਜਾਣਕਾਰੀ ਅਨੁਸਾਰ ਸਪੈਸ਼ਲ ਟਾਸਕ ਫੋਰਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਉਸ ਨੂੰ ਉੱਤਰੀ ਬੰਗਾਲ ਦੇ ਸਰਹੱਦੀ ਖੇਤਰ ਤੋਂ ਕਾਬੂ ਕੀਤਾ ਗਿਆ।

ਪੁਲਿਸ ਅਧਿਕਾਰੀਆਂ ਅਨੁਸਾਰ ਜਹਾਂਗੀਰ ਖਾਨ ਖ਼ਿਲਾਫ਼ ਜਬਰੀ ਵਸੂਲੀ ਅਤੇ ਚੋਣਾਂ ਨਾਲ ਜੁੜੇ ਕਈ ਮਾਮਲੇ ਦਰਜ ਸਨ। ਉਹ ਲੰਬੇ ਸਮੇਂ ਤੋਂ ਜਾਂਚ ਏਜੰਸੀਆਂ ਦੀ ਪਹੁੰਚ ਤੋਂ ਬਾਹਰ ਸੀ ਅਤੇ ਉਸ ਦੀ ਭਾਲ ਜਾਰੀ ਸੀ। ਸੋਮਵਾਰ ਨੂੰ ਭਾਰਤ-ਨੇਪਾਲ ਸਰਹੱਦ ਨੇੜੇ ਇੱਕ ਖਾਸ ਮੁਹਿੰਮ ਦੌਰਾਨ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ।

Scroll to Top