ਚੋਣ ਕਮਿਸ਼ਨ ਨੇ ਡੀਜੀਪੀ ਨੂੰ 25 ਨੂੰ ਕੀਤਾ ਤਲਬ

ਚੰਡੀਗੜ, 19 ਨਵੰਬਰ : ਚੋਣ ਕਮਿਸ਼ਨ ਨੇ ਤਰਨ ਤਾਰਨ ਉਪ ਚੋਣ ਦੇ ਪ੍ਰਚਾਰ ਦੌਰਾਨ ਦਰਜ ਹੋਏ ਪੁਲਸ ਕੇਸਾਂ ਨੂੰ ਲੈ ਕੇ ਡੀਜਪੀ ਪੰਜਾਬ ਨੂੰ ਤਲਬ ਕੀਤਾ ਹੈ। ਜਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਪੁਲੀਸ ਕੇਸਾਂ ਬਾਰੇ ਸਪਸ਼ਟੀਕਰਨ ਲਈ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਹਾਜ਼ਰ ਹੋਣ ਲਈ ਕਿਹਾ ਹੈ। ਇਹ ਕਾਰਵਾਈ ਮੁਖ ਚੋਣ ਅਧਿਕਾਰੀ ਦੁਆਰਾ ਮੰਗੀ ਗਈ ਸਮੀਖਿਆ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਉਪਚੋਣ ਦੌਰਾਨ ਕੀਤੀ ਪੁਲੀਸ ਕਾਰਵਾਈ ਨੂੰ ਲੈ ਕੇ ਡੀ ਜੀ ਪੀ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਸੀ, ਜੋ 13 ਨਵੰਬਰ ਨੂੰ ਪੁਲੀਸ ਵੱਲੋਂ ਪੇਸ਼ ਕਰ ਦਿੱਤੀ ਗਈ। ਇਸ ਤੋਂ ਬਾਅਦ ਇਹ ਰਿਪੋਰਟ ਉਹਨਾਂ ਨੇ ਅਗਲੇਰੀ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਭੇਜਤੀ ਸੀ।

ਦਸ ਦਈਏ ਕਿ ਤਰਨ ਤਾਰਨ ਦੇ ਚੋਣ ਅਬਜ਼ਰਵਰ ਸ਼ਾਇਨੀ ਦੀ ਰਿਪੋਰਟ ਦੇ ਆਧਾਰ ‘ਤੇ ਚੋਣ ਕਮਿਸ਼ਨ ਨੇ 8 ਨਵੰਬਰ ਨੂੰ ਜ਼ਿਲ੍ਹੇ ਦੀ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਪੁਲੀਸ ਅਕਾਲੀ ਵਰਕਰਾਂ ‘ਤੇ ਝੂਠੇ ਮਾਮਲੇ ਦਰਜ ਕਰ ਰਹੀ ਹੈ, ਜਿਸਤੋ ਬਾਅਦ ਕਾਰਵਾਈ ਹੋਈ ਸੀ।

Scroll to Top