ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਧਮਕੀ, ਹੜਕੰਪ ਮਚਿਆ, ਜਾਂਚ ਸ਼ੁਰੂ

ਚੰਡੀਗੜ੍ਹ, 28 ਜਨਵਰੀ : ਚੰਡੀਗੜ੍ਹ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਤੋਂ ਬਾਅਦ ਸ਼ਹਿਰ ਭਰ ਵਿੱਚ ਹੜਕੰਪ ਮਚ ਗਿਆ। ਇਸਦੀ ਜਾਣਕਾਰੀ ਮਿਲਦਿਆਂ ਹੀ ਜਾਂਚ ਟੀਮਾ ਤੇ ਏਜੰਸੀਆਂ ਪੂਰੀ ਤਰ੍ਹਾਂ ਸਤਰਕ ਹੋ ਗਈਆਂ ਹਨ ਤੇ ਉਨਾ ਵਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਦਸ ਦਈਏ ਕਿ ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭੇਜਣ ਵਾਲੇ ਦੀ ਪਛਾਣ ਕਰਨ ਲਈ ਸਾਇਬਰ ਟੀਮ ਦੀ ਮਦਦ ਲਈ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਕਿਸੇ ਵੀ ਸਕੂਲ ਵਿੱਚੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸੂਤਰਾਂ ਅਨੁਸਾਰ ਇਹ ਧਮਕੀ ਈਮੇਲ ਰਾਹੀਂ ਕਈ ਸਕੂਲਾਂ ਨੂੰ ਭੇਜੀ ਗਈ, ਜਿਸ ਕਾਰਨ ਸਕੂਲ ਪ੍ਰਬੰਧਕਾਂ, ਅਧਿਆਪਕਾਂ, ਬੱਚਿਆਂ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਧਮਕੀ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਸੰਬੰਧਤ ਸਕੂਲਾਂ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

Scroll to Top