ਚੰਡੀਗੜ ਵਿਚ ਦਿਨ-ਦਿਹਾੜੇ ਪ੍ਰਾਪਰਟੀ ਡੀਲਰ ਦੀ ਗੋਲੀਆਂ ਮਾਰ ਕੀਤੀ ਹੱਤਿਆ, ਜਾਂਚ ਸ਼ੁਰੂ

ਚੰਡੀਗੜ੍ਹ, 18 ਮਾਰਚ : ਚੰਡੀਗੜ ਵਿਚ ਅੱਜ ਇਕ ਪ੍ਰਾਪਰਟੀ ਡੀਲਰ ਨੂੰ ਦਿਨ ਦਿਹਾੜੇ ਕੁੱਝ ਅਣਪਛਾਤੇ ਲੋਕਾਂ ਵਲੋ ਗੋਲੀਆਂ ਮਾਰਕੇ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸ ਕਾਰਨ ਜਾਂਚ ਟੀਮਾਂ ਨੇ ਜਾਚ ਸੁਰੂ ਕਰ ਦਿਤੀ ਹੈ।

ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਛਾਣ ਮੁੱਲਾਂਪੁਰ ਦੇ ਰਹਿਣ ਵਾਲੇ ਚਰਨਪ੍ਰੀਤ ਸਿੰਘ ਵਜੋਂ ਹੋਈ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਹਮਲਾਵਰ ਮੋਟਰਸਾਈਕਲ ‘ਤੇ ਆਏ ਅਤੇ ਉਸ ‘ਤੇ ਅਚਾਨਕ ਗੋਲੀਆਂ ਦੀ ਬਰਸਾਤ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਕਰੀਬ ਸੱਤ ਰਾਊਂਡ ਫਾਇਰ ਕਰਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਟੀਮਾਂ ਪਹੁੰਚ ਗਈਆਂ ਤੇ ਉਨਾ ਵਲੋ ਵੱਖ ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top