ਜਲੰਧਰ ਵਿਚ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਕੀਤੇ ਗਏ ਸੁਰਖਿਆ ਪ੍ਰਬੰਧ ਸਖਤ
ਜਲੰਧਰ, 17 ਜੁਲਾਈ 2026 : ਦੇਸ ਦੇ ਪ੍ਰਧਾਨ ਮੰਤਰੀ ਅੱਜ ਪੰਜਾਬ ਤੇ ਹਰਿਆਣਾ ਫੇਰੀ ਤੇ ਹਨ, ਜਿਸ ਤਹਿਤ ਜਲੰਧਰ ਅੰਦਰ ਵੀ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਦੇਖਦੇ ਹੋਏ ਉਚ ਅਧਿਕਾਰੀਆਂ ਨੇ ਸੁਰਖਿਆ ਪ੍ਰਬੰਧ ਪੂਰੀ ਤਰ੍ਹਾਂ ਸਖਤ ਕਰ ਦਿੱਤੇ ਹਨ, ਜਿਸ ਤਹਿਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ (ਆਈਪੀਐਸ) ਦੀ ਅਗਵਾਈ ਹੇਠ ਏਡੀਸੀਪੀ ਟ੍ਰੈਫਿਕ ਗੁਰਬਾਜ ਸਿੰਘ ਅਤੇ ਏਸੀਪੀ ਟ੍ਰੈਫਿਕ ਅਜੇ ਸਿੰਘ ਦੀ ਦੇਖ-ਰੇਖ ਵਿੱਚ ਸ਼ਹਿਰ ਦੇ ਦਾਖ਼ਲੀ, ਨਿਕਾਸੀ ਅਤੇ ਅੰਦਰੂਨੀ ਰੂਟਾਂ ਲਈ ਵਿਸ਼ੇਸ਼ ਟ੍ਰੈਫਿਕ ਡਾਇਵਰਸ਼ਨ ਯੋਜਨਾ ਲਾਗੂ ਕੀਤੀ ਗਈ ਹੈ।
ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਘੱਟ ਤੋਂ ਘੱਟ ਦਿੱਕਤ ਆਵੇ, ਇਸ ਲਈ ਮੁੱਖ ਸੜਕਾਂ ‘ਤੇ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਵੱਖ-ਵੱਖ ਡੇਰਿਆਂ ਦੇ ਸੰਤਾਂ ਨਾਲ ਵੀ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਹਰ ਸੰਤ ਨਾਲ ਮੁਲਾਕਾਤ ਲਈ ਕਰੀਬ ਪੰਜ ਮਿੰਟ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।