Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 7:38 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਵਿੱਚ ਕਈ ਸਕੂਲਾਂ ਨੂੰ ਬੰਬ ਦੀ ਮਿਲੀ ਧਮਕੀ, ਪੁਲਿਸ ਵੱਲੋਂ ਵਿਆਪਕ ਜਾਂਚ ਸ਼ੁਰੂ

ਜਲੰਧਰ ਵਿੱਚ ਕਈ ਸਕੂਲਾਂ ਨੂੰ ਬੰਬ ਦੀ ਮਿਲੀ ਧਮਕੀ, ਪੁਲਿਸ ਵੱਲੋਂ ਵਿਆਪਕ ਜਾਂਚ ਸ਼ੁਰੂ

ਜਲੰਧਰ, 27 ਫਰਵਰੀ : ਸੂਬੇ ਅੰਦਰ ਜਿਥੇ ਇਕ ਪਾਸੇ ਚੰਡੀਗੜ ਵਿਚ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ, ਉਥੇ ਦੂਸਰੇ ਪਾਸੇ ਜਲੰਧਰ ਵਿਚ ਵੀ ਕੁੱਝ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਪੁਲਸ ਟੀਮਾ ਵਲੋ ਵਿਆਪਕ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ।
ਜਾਣਕਾਰੀ ਦੇ ਅਨੁਸਾਰ ਇਸ ਬੰਬ ਨਾਲ ਉਡਾਉਣ ਦੀ ਧਮਕੀ ਭਰਾ ਈਮੇਲ ਮਿਲਣ ਨਾਲ ਸਕੂਲ ਪ੍ਰਬੰਧਨ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮਿਲਦੇ ਹੀ ਸਕੂਲਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਸਵੇਰੇ ਕਰੀਬ 7 ਤੋਂ 9 ਵਜੇ ਦੇ ਵਿਚਕਾਰ ਸ਼ਹਿਰ ਦੀਆਂ 10-12 ਹੋਰ ਸਕੂਲਾਂ ਨੂੰ ਵੀ ਇੱਕ ਗੁਮਨਾਮ ਈਮੇਲ ਆਈਡੀ ਤੋਂ ਇਸ ਤਰ੍ਹਾਂ ਦੀ ਧਮਕੀ ਪ੍ਰਾਪਤ ਹੋਈ। ਮਾਮਲੇ ਦੀ ਸੂਚਨਾ ਕੰਟਰੋਲ ਰੂਮ ਰਾਹੀਂ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਟੀਮਾਂ ਨੂੰ ਮੌਕੇ ’ਤੇ ਭੇਜਿਆ। ਐਂਟੀ-ਸਬੋਟਾਜ਼ ਟੀਮਾਂ, ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨੇ ਸੰਬੰਧਿਤ ਸਕੂਲਾਂ ਵਿੱਚ ਗਹਿਰਾਈ ਨਾਲ ਤਲਾਸ਼ੀ ਅਭਿਆਨ ਚਲਾਇਆ। ਇਸ ਦੇ ਨਾਲ ਹੀ ਸਥਾਨਕ ਐਸ.ਐਚ.ਓਜ਼, ਏ.ਸੀ.ਪੀ ਮਾਡਲ ਟਾਊਨ, ਏ.ਸੀ.ਪੀ ਕੈਂਟ, ਏ.ਸੀ.ਪੀ ਸੈਂਟਰਲ ਅਤੇ ਏ.ਡੀ.ਸੀ.ਪੀ ਦਰਜੇ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਹਰ ਸਥਾਨ ’ਤੇ ਜਾਂਚ ਕੀਤੀ ਜਾ ਰਹੀ ਹੈ।

Scroll to Top