Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 05 Nov 2026 | 4:24 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਬੱਚਿਆਂ ਅਤੇ ਕੈਦੀਆਂ ਵੱਲੋਂ ਤਿਆਰ ਹੱਥ ਨਿਰਮਿਤ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਬੱਚਿਆਂ ਅਤੇ ਕੈਦੀਆਂ ਵੱਲੋਂ ਤਿਆਰ ਹੱਥ ਨਿਰਮਿਤ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਪਟਿਆਲਾ, 05 ਨਵੰਬਰ : ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਸ਼੍ਰੀ ਅਵਤਾਰ ਸਿੰਘ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਅਤੇ ਸ੍ਰੀਮਤੀ ਅਮਨਦੀਪ ਕੰਬੋਜ, ਚੀਫ਼ ਜੂਡੀਸੀਅਲ  ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਨਿਗਰਾਨੀ ਹੇਠ ਮਿਤੀ  05.11.2026 ਨੂੰ ਜਿਲ੍ਹਾ ਕੋਰਟਸ ਕੰਪਲੇਕਸ, ਪਟਿਆਲਾ ਵਿੱਚ ਇੱਕ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ। ਇਹ ਸਮਾਰੋਹ ਪਟਿਆਲਾ ਸਕੂਲ ਫਾਰ ਡੈਫ ਐਂਡ ਬਲਾਈਂਡ ਸਕੂਲ, ਸੈਫਦੀਪੁਰ  ਦੇ ਬੱਚਿਆਂ, ਸਕੂਲ ਫਾਰ ਸਪੈਸ਼ਲ ਨੀਡਜ਼ ਵਾਲੇ ਬੱਚਿਆਂ, ਦਲ ਦਲੀਆ ਚੌਕ, ਪ੍ਰੇਸਟਾ ਅਕੈਡਮੀ, ਛੋਟੀ ਬਾਰਾਂਦਰੀ, ਪਟਿਆਲਾ, ਕੇਂਦਰੀ ਜੇਲ੍ਹ ਪਟਿਆਲਾ ਦੇ ਕੈਦੀਆਂ, ਅਤੇ ਨਵੀਂ ਜਿਲ੍ਹਾ ਜੇਲ੍ਹ, ਨਾਭਾ ਦੇ ਕੈਦੀਆਂ ਦੀ ਕਲਾ ਅਤੇ ਸਿਰਜਣਾਤਮਕਤਾ ਨੂੰ ਦਰਸਾਉਣ ਦੇ ਉਦੇਸ਼ ਵਜੋਂ ਸਕੂਲ ਪ੍ਰਸ਼ਾਸਨ ਅਤੇ ਜੇਲ੍ਹ ਅਧਿਕਾਰੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਇਸ ਪ੍ਰਦਰਸ਼ਨੀ-ਕਮ-ਵਿਕਰੀ ਵਿੱਚ ਜੇਲ੍ਹ ਦੇ ਬੰਦੀਆਂ ਵੱਲੋਂ ਤਿਆਰ ਕੀਤੀਆਂ ਹੱਥ ਨਿਰਮਿਤ ਵਸਤਾਂ ਜਿਵੇਂ ਕਿ ਬੈਗ, ਫੁਲਕਾਰੀ, ਪਾਊਚ, ਐਪਰਨ, ਮੋਮਬੱਤੀਆਂ ਅਤੇ ਦੀਵੇ, ਅਤੇ ਉਪਰੋਕਤ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਹੋਰ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਸਮਾਗਮ ਨੇ ਉਨ੍ਹਾਂ ਦੀ ਕਲਾਤਮਕ ਪ੍ਰਤਿਭਾ ਦੀ ਸਰਾਹਨਾ ਕਰਨ ਅਤੇ ਪੁਨਰਵਾਸ ਪ੍ਰੋਗਰਾਮਾਂ ਦੇ ਸਕਾਰਾਤਮਕ ਪ੍ਰਭਾਵ ਵਿੱਚ ਯੋਗਦਾਨ ਪਾਉਣ ਦਾ ਮੌਕਾ ਪ੍ਰਦਾਨ ਕੀਤਾ।

ਇਹ ਸਮਾਰੋਹ ਵਿਸ਼ੇਸ਼ ਬੱਚਿਆਂ ਅਤੇ ਕੈਦੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਮਾਨਤਾ ਦੇਣ ਲਈ ਇੱਕ ਮਹੱਤਵਪੂਰਨ ਮੰਚ ਪ੍ਰਦਾਨ ਕਰਦਾ ਹੈ, ਜੋ ਉਨ੍ਹਾਂ ਦੀ ਪੁਨਰਵਾਸ ਅਤੇ ਸਸ਼ਕਤੀਕਰਨ ਵਿੱਚ ਸਕਾਰਾਤਮਕ ਯੋਗਦਾਨ ਪਾਉਂਦਾ ਹੈ। ਪ੍ਰਦਰਸ਼ਨੀ ਦੀ, ਜੱਜ ਸਾਹਿਬਾਨ, ਵਕੀਲ ਸਾਹਿਬਾਨ  ਅਤੇ ਜਿਲ੍ਹਾ ਅਦਾਲਤਾਂ, ਪਟਿਆਲਾ ਦੇ ਸਟਾਫ਼ ਵੱਲੋਂ ਗਰਮਜੋਸ਼ੀ ਨਾਲ ਪ੍ਰਸੰਸਾ ਕੀਤੀ ਗਈ  ਅਤੇ  ਹੱਥ ਨਿਰਮਿਤ ਵਸਤਾਂ ਜਿਵੇਂ ਕਿ ਬੈਗ, ਫੁਲਕਾਰੀ, ਪਾਊਚ, ਐਪਰਨ, ਮੋਮਬੱਤੀਆਂ ਅਤੇ ਦੀਵੇ ਖਰੀਦੇ ਗਏ।

ਇਸ ਸਮਾਰੋਹ ਦੌਰਾਨ, ਮੈਡਮ ਅਮਨਦੀਪ ਕੰਬੋਜ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ  ਮੁਫ਼ਤ ਕਾਨੂੰਨੀ ਸੇਵਾਵਾਂ, ਸੁਰੱਖਿਅਤ ਬੱਚਪਨ ਮੁਹਿੰਮ ਬਾਰੇ ਜਾਣੂ ਕਰਵਾਇਆ ਅਤੇ ਸਥਾਈ  ਲੋਕ ਅਦਾਲਤ(ਜਨ  ਉਪਯੋਗੀ ਸੇਵਾਵਾਂ ), ਲੋਕ ਅਦਾਲਤਾਂ ਅਤੇ ਮੀਡੀਏਸ਼ਨ  ਅਤੇ ਕੰਸੀਲੀਏਸ਼ਨ ਕੇਂਦਰ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ । ਉਨ੍ਹਾਂ  ਨੂੰ ਹੋਰ  ਵਧੇਰੇ ਜਾਣਕਾਰੀ ਲਈ www.pulsa.gov.in ਵੈੱਬਸਾਈਟ, ਐਨ.ਏ.ਐਲ.ਐਸ.ਏ. ਹੈਲਪਲਾਈਨ ਨੰਬਰ 15100 ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ 0175-2306500 ‘ਤੇ ਸੰਪਰਕ ਕਰਨ ਬਾਰੇ ਦੱਸਿਆ ਗਿਆ।

Scroll to Top