Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:30 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਆਗਾਜ਼  : 16 ਬਲਾਕਾਂ ਦੇ 3000 ਖਿਡਾਰੀਆਂ ਨੇ ਲਿਆ ਭਾਗ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਆਗਾਜ਼ : 16 ਬਲਾਕਾਂ ਦੇ 3000 ਖਿਡਾਰੀਆਂ ਨੇ ਲਿਆ ਭਾਗ

ਪਟਿਆਲਾ , 5 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਕੂਲ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਵਿਖੇ ਹੋਇਆ।ਅੱਜ ਮੁਖ ਮਹਿਮਾਨ ਦੇ ਤੌਰ ਤੇ ਡਾ ਪੁਸ਼ਪਿੰਦਰ ਸਿੰਘ ਗਿੱਲ (ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ),ਡਾ. ਹਰਮਨਜੋਤ ਕੌਰ (ਪ੍ਰਿੰਸੀਪਲ ਫਿਜੀਕਲ ਕਾਲਜ ਪਟਿਆਲਾ) ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ ਅਸਮਾਨ ਵਿੱਚ ਗੁਬਾਰੇ ਛੱਡਦੇ ਹੋਏ ਜ਼ਿਲਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ਼ ਕੀਤਾ।
ਇਹਨਾਂ ਪ੍ਰਾਇਮਰੀ ਖੇਡਾਂ ਵਿੱਚ 16 ਬਲਾਕਾਂ ਦੇ ਖਿਡਾਰੀ ਭਾਗ ਲੈ ਰਹੇ ਹਨ। ਖਿਡਾਰੀਆਂ ਦੀ ਗਿਣਤੀ ਲਗਭਗ 3000 ਹੈ। ਇਹਨਾਂ ਖੇਡਾਂ ਵਿੱਚ ਅਥਲੈਟਿਕਸ, ਲੰਬੀਛਾਲ,ਬੈਡਮਿੰਟਨ, ਕੁਸ਼ਤੀਆਂ,ਸ਼ਤਰੰਜ,ਤੈਰਾਕੀ,ਕਬੱਡੀ ਨੈਸ਼ਨਲ ਸਟਾਈਲ ਤੇ ਸਰਕਲ ਸਟਾਈਲ, ਜਿਮਨਾਸਟਿਕ,ਰੱਸਾਕੱਸੀ ਖੇਡਾਂ ਕਰਵਾਈਆਂ ਜਾਣਗੀਆਂ।ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਨੇ ਸਾਰੇ ਆਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।ਸਮੂਹ ਜ਼ਿਲਾ ਖੇਡ ਕਮੇਟੀ ਅਤੇ ਸਮੂਹ ਬੀਪੀਈਓ ਸਾਹਿਬਾਨ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
Scroll to Top