Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:44 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਨਾਭਾ ਦੇ ਵਿਕਾਸ ਕਾਰਜਾਂ ਬਾਰੇ ਬੈਠਕ

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਨਾਭਾ ਦੇ ਵਿਕਾਸ ਕਾਰਜਾਂ ਬਾਰੇ ਬੈਠਕ

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਨਾਭਾ ਦੇ ਵਿਕਾਸ ਕਾਰਜਾਂ ਬਾਰੇ ਬੈਠਕ
-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਫੰਡਾਂ ਦੀ ਸਹੀ ਵਰਤੋਂ ਕਰਕੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ-ਜੱਸੀ ਸੋਹੀਆਂ ਵਾਲਾ
ਪਟਿਆਲਾ, 28 ਜੁਲਾਈ:
ਪਟਿਆਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ “ਡਿਸਟ੍ਰਿਕਟ ਪਲਾਨਿੰਗ ਕਮੇਟੀ ਐਕਟ 2005” ਦੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਢਲੀਆਂ ਵਿਕਾਸ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਅਤੇ ਭਵਿੱਖ ਦੀਆਂ ਯੋਜਨਾਵਾਂ ਤਿਆਰ ਕਰਨ ਲਈ ਸਬ ਡਵੀਜ਼ਨ ਨਾਭਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਐਸ.ਡੀ.ਐਮ. ਤਰਸੇਮ ਚੰਦ, ਐਕਸੀਅਨ ਪੀ.ਡਬਲਿਊ.ਡੀ ਰਿਚਾ ਅਗਰਵਾਲ, ਤਹਿਸੀਲਦਾਰ ਅੰਕਿਤਾ ਅਗਰਵਾਲ,ਨਾਇਬ ਤਹਿਸੀਲਦਾਰ ਭਾਦਸੋਂ ਕੇ.ਸੀ. ਦੱਤਾ, ਕਾਰਜ ਸਾਧਕ ਅਫਸਰ ਅਪਰ ਅਪਾਰ ਸਿੰਘ, ਬੀ.ਡੀ.ਪੀ.ਓ ਕ੍ਰਿਸ਼ਨ ਕੁਮਾਰ, ਸੀ.ਡੀ.ਪੀ.ਓ ਗੁਰਮੀਤ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਧਿਕਾਰੀ ਵੀ ਸਾਮਲ ਹੋਏ।
ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅਧਿਕਾਰੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਦਿੱਤੇ ਗਏ ਫੰਡਾਂ ਦੀ ਸਹੀ ਵਰਤੋਂ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪੜੇ ਚਾੜਨ ਅਤੇ ਨਵੀਆਂ ਯੋਜਨਾਵਾਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਵਿਆਕਤੀ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕ ਸਰਕਾਰ ਵਲੋਂ ਦਿੱਤੀਆ ਜਾ ਰਹੀਆ ਸਕੀਮਾਂ ਦਾ ਲਾਭ ਲੈ ਸਕਣ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹਰ ਇਕ ਵਰਗ ਨੂੰ ਬਣਦੀਆ ਸਹੂਲਤਾਂ ਦੇਣ ਲਈ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਆਉਣ ਸਮੇਂ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਉਣ ਲਈ ਹਰ ਹਲਕੇ ਨੂੰ ਨਵੇਂ ਵਿਕਾਸ ਕਾਰਜਾਂ ਲਈ ਹੋਣ ਵਾਲੇ ਕੰਮਾਂ ਦੀਆਂ ਹਲਕਾ ਵਾਰ ਤਜਵੀਜਾਂ ਮੰਗੀਆਂ ਗਈਆਂ ਹਨ।

Scroll to Top