ਪਟਿਆਲਾ 15 ਜੂਨ – ਜਿਲ੍ਹਾ ਪਟਿਆਲਾ ਵਿੱਚ 28, 29 ਅਤੇ 30 ਜੂਨ ਨੂੰ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਦੱਸਿਆ ਕਿ ਮੁਹਿੰਮ ਦੌਰਾਨ ਜਿਲ੍ਹੇ ਦੇ 0-5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੌਕੂ ਬੂੰਦਾਂ ਪਿਲਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਭਾਰਤ ਨੂੰ ਪੋਲੀਓ ਮੁਕਤ ਬਣਾਈ ਰੱਖਣ ਲਈ ਹਰ ਬੱਚੇ ਨੂੰ ਪੋਲੀਓ ਰੌਕੂ ਬਨਾਉਣਾ ਬੇਹੱਦ ਜਰੂਰੀ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮੁਹਿੰਮ ਦੀਆ ਸਾਰੀਆਂ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਅਤੇ ਇਸ ਦੀ ਸਫਲਤਾ ਲਈ ਲੋੜੀਦੀਆਂ ਟੀਮਾਂ ਤਾਈਨਾਤ ਕੀਤੀ ਜਾ ਰਹੀਆਂ ਹਨ। ਜਿਲ੍ਹਾ ਟੀਕਾਕਰਨ ਅਫਸਰ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 28 ਜੂਨ ਨੂੰ ਜਿਲ੍ਹੇ ਭਰ ਵਿੱਚ ਸਥਾਪਤ ਪਲਸ ਪੋਲਿਓ ਬੂਥਾਂ ਤੇ ਬੱਚਿਆਂ ਨੂੰ ਪੋਲਿਓ ਰੌਕੂ ਬੂੰਦਾਂ ਪਿਲਾਈਆਂ ਜਾਣਗੀਆਂ। 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਹਨਾਂ ਬੱਚਿਆਂ ਨੂੰ ਬੂੰਦਾਂ ਪਿਲਾਉਣਗੇ ਜੋ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕਣਗੇ।
ਉਹਨਾਂ ਕਿਹਾ ਕਿ ਪੋਲਿਊ ਗੰਭੀਰ ਅਤੇ ਅਪੰਗਤਾ ਪੈਦਾ ਕਰਨ ਵਾਲੀ ਬੀਮਾਰੀ ਹੈ, ਜਿਸ ਤੋਂ ਬਚਾਅ ਲਈ ਪੰਜ ਸਾਲ ਦੇ ਹਰ ਬੱਚੇ ਨੂੰ ਪੋਲੀਓ ਰੌਕੂ ਬੂੰਦਾਂ ਪਿਲਾਉਣਾ ਲਾਜਮੀ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੇ ਕਿ ਭਾਵੇਂ ਉਹਨਾਂ ਦੇ ਬੱਚਿਆਂ ਨੂੰ ਨਿਯਮਿਤ ਟੀਕਾਕਰਨ ਅਧੀਨ ਪੋਲੀਓ ਦੀਆਂ ਬੂੰਦਾਂ ਪੈ ਚੁੱਕੀਆਂ ਹੋਣ, ਫਿਰ ਵੀ ਪਲਸ ਪੋਲੀਓ ਮੁਹਿੰਮ ਦੌਰਾਨ ਬੱਚਿਆਂ ਨੂੰ ਪੋਲੀਓ ਰੌਕੂ ਬੂੰਦਾਂ ਜਰੂਰ ਪਿਲਾਇਆਂ ਜਾਣ। ਸਿਹਤ ਅਧੀਕਾਰੀਆਂ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ ਤਾਂ ਕਿ ਜਿਲ੍ਹੇ ਦਾ ਕੋਈ ਵੀ ਬੱਚਾ ਪੋਲਿਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਿਹ ਜਾਵੇ।