Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 7:42 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਲ੍ਹ ਵਿੱਚ ਕੈਦੀਆਂ ਲਈ ਲਗਾਇਆ ਕੈਂਪ

ਜੇਲ੍ਹ ਵਿੱਚ ਕੈਦੀਆਂ ਲਈ ਲਗਾਇਆ ਕੈਂਪ

ਪਟਿਆਲਾ, 23 ਜੂਨ : ਸਿਵਲ ਸਰਜਨ ਪਟਿਆਲਾ ਡਾ. ਜਗਪਾਲਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਪਟਿਆਲਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਐਚਆਈਵੀ, ਸਿਫਲਿਸ, ਟੀਬੀ ਤੇ ਏਡਜ਼ ਦੇ ਨਾਲ ਨਾਲ ਕਾਲੇ ਪੀਲੀਏ ਦੀ ਸਕਰੀਨਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਏਡਜ਼ ਤੇ ਟੀਬੀ ਅਫਸਰ ਡਾ ਗੁਰਪ੍ਰੀਤ ਸਿੰਘ ਨਾਗਰਾ ਨੇ ਦੱਸਿਆ ਕਿ ਇਹ ਮੁਹਿੰਮ ਹਰ ਸਾਲ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਚਲਾਈ ਜਾਂਦੀ ਹੈ। ਜਿਸ ਤਹਿਤ ਸਮੁੱਚੀ ਜੇਲ੍ਹ ਦੇ ਕੈਦੀਆਂ ਦੀ ਐਚਆਈਵੀ, ਸਿਫਲਿਸ, ਟੀਬੀ, ਏਡਜ਼ ਅਤੇ ਕਾਲੇ ਪੀਲੀਏ ਦੀ ਸਕਰੀਨਿੰਗ ਤੋਂ ਇਲਾਵਾ ਉਨ੍ਹਾਂ ਨੂੰ ਉਕਤ ਬਿਮਾਰੀਆਂ ਦੇ ਬਚਾਅ ਤੇ ਇਲਾਜ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ। ਕੇਂਦਰੀ ਜੇਲ੍ਹ ਪਟਿਆਲਾ ਦੇ ਮੈਡੀਕਲ ਅਫਸਰ ਡਾ.ਜਸਪ੍ਰੀਤ ਸਿੰਘ ਭੱਟੀ ਨੇ ਦੱਸਿਆ ਕਿ ਜੋ ਵੀ ਕੈਦੀ ਇਨ੍ਹਾਂ ਬਿਮਾਰੀਆਂ ਵਿੱਚੋਂ ਕਿਸੇ ਇੱਕ ਨਾਲ ਵੀ ਪੀੜਤ ਪਾਇਆ ਜਾਂਦਾ ਹੈ ਉਸ ਦਾ ਇਲਾਜ ਜੇਲ੍ਹ ਵਿੱਚ ਹੀ ਪਹਿਲ ਦੇ ਅਧਾਰ ਉੱਤੇ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਕੇਂਦਰੀ ਜੇਲ੍ਹ ਸੁਪਰਡੰਟ ਵਰੁਣ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਯਤਨਾਂ ਸਦਕਾ ਉਕਤ ਮੁਹਿੰਮ ਤਹਿਤ ਜੇਲ੍ਹ ਦੇ ਲੱਗਭਗ 2300 ਕੈਦੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਜੇਲ੍ਹ ਪ੍ਰਸ਼ਾਸਨ ਅਜਿਹੇ ਉਦਮਾਂ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ। ਉਨ੍ਹਾਂ ਆਖਿਆ ਕਿ ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਕਿ ਜੇਲ੍ਹ ਵਿੱਚ ਕੈਦੀਆਂ ਦੀ ਸਿਹਤ ਪੱਖੋਂ ਹਰ ਤਰ੍ਹਾਂ ਦੀ ਜਾਂਚ ਹੋ ਸਕੇ ਤੇ ਉਨ੍ਹਾਂ ਨੂੰ ਕਿਸੇ ਸਿਹਤ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉੱਤੇ ਜਿਲ੍ਹਾ ਐਚਆਈਵੀ ਏਕੀਕ੍ਰਿਤ ਪ੍ਰੋਗਰਾਮ ਦੇ ਕਲੱਸਟਰ ਪ੍ਰੋਗਰਾਮ ਮੈਨੇਜਰ ਯਾਦਵਿੰਦਰ ਸਿੰਘ ਵਿਰਕ ਵੱਲੋਂ ਸਰਕਾਰ ਦੁਆਰਾ ਚਲਾਏ ਜਾ ਰਹੇ ਏਡਜ਼ ਕੰਟਰੋਲ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਪ੍ਰੋਗਰਾਮ ਬਾਰੇ ਉਨ੍ਹਾਂ ਕੈਦੀਆਂ ਨਾਲ ਵੀ ਤਫਸੀਲ ਵਿੱਚ ਗੱਲਬਾਤ ਕੀਤੀ। ਇਸ ਦੇ ਨਾਲ ਹੀ ਕੈਦੀਆਂ ਨੂੰ ਉਕਤ ਟੈਸਟਿੰਗ ਮੁਹਿੰਮ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਸੁਪਰਡੈਂਟ ਅਰਪਣਜੋਤ ਸਿੰਘ, ਪੋ੍ਰਜੈਕਟ ਕੋਆਰਡੀਨੇਟਰ ਜੇਲ੍ਹ ਐਨਸੀਪੀਆਈ ਲਖਵੀਰ ਸਿੰਘ, ਐਮਐਲਟੀ ਲਖਵਿੰਦਰ ਸਿੰਘ ਵੀ ਹਾਜ਼ਰ ਸਨ।

Scroll to Top