ਦਿੱਲੀ : ਇਜਰਾਇਲ ਅਤੇ ਹਮਾਸ ਵਿਚ ਸਮਝੌਤੇਮਗਰੋ ਹੁਣ ਹਮਾਸ ਵਲੋ ਬੰਧਕਾਂ ਨੂੰ ਰਿਹਾ ਕੀਤਾ ਗਿਆ ਹੈ, ਜਿਸਦੀ ਸਾਰੀ ਵੀਡਿਓ ਲੋਕਾਂ ਨੂੰ ਦਿਖਾਈ ਗਈ ਹੈ।
ਜਾਣਕਾਰੀ ਅਨੁਸਾਰ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ ਨੇ ਕਿਹਾ ਹੈ ਕਿ ਉਹ ਇਜ਼ਰਾਈਲ ਵੱਲੋਂ ਕੈਦ ਕੀਤੇ 1,900 ਤੋਂ ਵੱਧ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ 20 ਜ਼ਿਊਂਦੇ ਬੰਧਕਾਂ ਨੂੰ ਰਿਹਾਅ ਕਰੇਗਾ।
ਜਿਵੇਂ ਹੀ ਇਜ਼ਰਾਇਲੀ ਟੈਲੀਵਿਜ਼ਨ ਚੈਨਲਾਂ ਨੇ ਐਲਾਨ ਕੀਤਾ ਕਿ ਬੰਧਕ ਰੈੱਡ ਕਰਾਸ ਦੀ ਹਿਰਾਸਤ ਵਿੱਚ ਹਨ, ਬੰਧਕਾਂ ਦੇ ਪਰਿਵਾਰਾਂ ਅਤੇ ਦੋਸਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਉਤਸ਼ਾਹ ਨਾਲ ਖੁਸ਼ੀ ਮਨਾਈ। ਦੇਸ਼ ਭਰ ਵਿੱਚ ਹਜ਼ਾਰਾਂ ਇਜ਼ਰਾਇਲੀ ਬੰਧਕਾਂ ਦੀ ਅਦਲੀ ਬਦਲੀ ਦੇ ਇਸ ਅਮਲ ਨੂੰ ਜਨਤਕ ਥਾਵਾਂ ’ਤੇ ਲਾਈਆਂ ਸਕਰੀਨਾਂ ਰਾਹੀਂ ਦੇਖ ਰਹੇ ਹਨ।