Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 11:38 pm

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਹਰਚੰਦ ਸਿੰਘ ਬਰਸਟ

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਹਰਚੰਦ ਸਿੰਘ ਬਰਸਟ

ਪਟਿਆਲਾ, 3 ਅਕਤੂਬਰ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਪਟਿਆਲਾ ਦੀ ਅਨਾਜ ਮੰਡੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਝੋਨੇ ਦੀ ਸਰਕਾਰੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੰਡੀ ਪਹੁੰਚਣ ’ਤੇ ਆੜ੍ਹਤੀ ਐਸੋਸੀਏਸ਼ਨ ਅਤੇ ਕਿਸਾਨਾਂ ਨੇ ਸ. ਬਰਸਟ ਦਾ ਨਿੱਘਾ ਸਵਾਗਤ ਕੀਤਾ। ਸ. ਬਰਸਟ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੰਡੀ ਵਿੱਚ ਫਸਲ ਦੀ ਆਮਦ ਅਤੇ ਖਰੀਦ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ।
ਸ. ਬਰਸਟ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਫਸਲ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਚੇਅਰਮੈਨ ਨੇ ਦੱਸਿਆ ਕਿ ਸੂਬੇ ਭਰ ਵਿੱਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮਾਂ ਅਤੇ ਬੈਠਣ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਖਰੀਦ ਲਈ ਕੁੱਲ 1886 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਸੀਜ਼ਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲੋੜ ਅਨੁਸਾਰ ਆਰਜ਼ੀ ਖਰੀਦ ਕੇਂਦਰ ਵੀ ਘੋਸ਼ਿਤ ਕੀਤੇ ਜਾਣਗੇ। ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੇ ਤੁਰੰਤ ਨਿਪਟਾਰੇ ਲਈ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।
ਸ. ਬਰਸਟ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਸੁਕਾ ਕੇ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਵਿਕਰੀ ਸਮੇਂ ਉਹਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਪੱਧਰ ਦੇ ਉੱਚ ਅਧਿਕਾਰੀਆਂ ਵੱਲੋਂ ਵੀ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਖਰੀਦ ਪ੍ਰਬੰਧਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
 ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਝੋਨੇ ਦੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਖੁਸ਼ੀ-ਖੁਸ਼ੀ ਆਪਣੀ ਫਸਲ ਵੇਚ ਕੇ ਜਲਦ ਤੋਂ ਜਲਦ ਆਪਣੇ ਘਰ ਜਾ ਸਕਣ।
Scroll to Top