Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਟੀ.ਬੀ ਸਕਰੀਨਿੰਗ ਕੈਂਪ ਲਗਾ ਕੇ ਲੋਕਾਂ ਦੀ ਕੀਤੀ ਗਈ ਸਿਹਤ ਜਾਂਚ          

ਟੀ.ਬੀ ਸਕਰੀਨਿੰਗ ਕੈਂਪ ਲਗਾ ਕੇ ਲੋਕਾਂ ਦੀ ਕੀਤੀ ਗਈ ਸਿਹਤ ਜਾਂਚ          

ਪਟਿਆਲਾ 14 ਜੁਲਾਈ –  ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਭਰ ਵਿੱਚ ਟੀ.ਬੀ ਦੀ ਸਮੇਂ ਸਿਰ ਪਹਿਛਾਣ ਅਤੇ ਰੋਕਥਾਮ ਦੇ ਉਦੇਸ਼ ਨਾਲ ਟੀ.ਬੀ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਵਾਸੀਆਂ ਦੀ ਟੀ.ਬੀ ਸਬੰਧੀ ਸਕਰੀਨਿੰਗ ਕੀਤੀ ਗਈ ਅਤੇ ਦੋ ਹਫਤਿਆਂ ਜਾਂ ਇਸ ਤੋਂ ਵੱਧ ਸਮੇਂ ਤੋਂ  ਖੰਘ, ਬੁਖਾਰ, ਭਾਰ  ਘਟਣਾ, ਰਾਤ ਨੂੰ ਪਸੀਨਾ ਆਉਣਾ ਆਦਿ ਲੱਛਣਾਂ ਵਾਲੇ ਵਿਅਕਤੀਆਂ ਦੀ ਜਾਂਚ ਕੀਤੀ ਗਈ। ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਲੋੜੀਦੀ ਜਾਂਚ ਕੀਤੀ ਗਈ।

ਕੈਂਪ ਦੌਰਾਨ ਮੌਕੇ ਤੇ ਹੀ ਐਕਸ.ਰੇ ਸਕਰੀਨਿੰਗ ਵੀ ਕੀਤੀ ਗਈ। ਸਿਵਲ ਸਰਜਨ ਡਾ.ਸ਼ੈਲੀ  ਜੇਤਲੀ  ਨੇ ਦੱਸਿਆ ਕਿ ਟੀਬੀ ਇੱਕ ਇਲਾਜ ਯੋਗ ਬਿਮਾਰੀ ਹੈ, ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਲਗਾਤਾਰ ਖੰਘ ਜਾਂ ਟੀ.ਬੀ ਨਾਲ ਸੰਬੰਧਿਤ ਹੋਰ ਲੱਛਣ ਹੋਣ ਤਾਂ ਉਹ ਤੁਰੰਤ ਆਪਣੇ  ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਜਾਂਚ ਕਰਵਾਉਣ।

ਕੈਂਪ  ਦੌਰਾਨ ਲੋਕਾਂ ਨੂੰ ਟੀਬੀ ਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ, ਇਲਾਜ਼  ਦੀ ਮਹੱਤਤਾ ਅਤੇ ਦਵਾਈ ਦਾ ਪੂਰਾ ਕੋਰਸ ਕਰਨ ਵਾਸਤੇ ਜਾਗਰੂਕ ਕੀਤਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਟੀਬੀ ਵਾਸਤੇ ਜਾਗਰੂਕ ਰਹਿਣ ਤੇ ਕਿਸੇ ਵੀ ਲੱਛਣ ਨੂੰ ਨਜ਼ਰ ਅੰਦਾਜ਼ ਨਾ ਕਰਨ ਦੀ ਅਪੀਲ ਵੀ ਕੀਤੀ।

Scroll to Top