ਚੰਡੀਗੜ੍ਹ , 15 ਦਸੰਬਰ : ਪੰਜਾਬ ਵਿੱਚ ਵੱਧ ਰਹੀ ਕੜਾਕੇ ਦੀ ਠੰਢ ਨੂੰ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸਰਕਾਰ ਨੇ ਸਰਦੀ ਦੀ ਆਮਦ ਨੂੰ ਦੇਖਦੇ ਹੋਏ ਆਦੇਸ ਕੀਤੇ ਹਨ ਕਿ ਰਾਜ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ।
ਉਧਰ ਮੌਸਮ ਵਿਭਾਗ ਨੇ ਵੀ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿੱਚ ਤਾਪਮਾਨ ਵਿੱਚ ਖਾਸੀ ਗਿਰਾਵਟ ਦਰਜ ਕੀਤੀ ਗਈ ਹੈ। ਇਸਦੇ ਨਾਲ ਹੀ ਆਉਣ ਵਾਲੇ ਦੋ ਦਿਨਾਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਦੂਸਰੇ ਪਾਸੇ ਸਿਹਤ ਵਿਭਾਗ ਨੇ ਵੀ ਲੋਕਾਂ ਨੂੰ ਸਤਰਕ ਰਹਿਣ ਦੀ ਅਪੀਲ ਕੀਤੀ ਹੈ ਤੇ ਬਜੁਰਗਾਂ ਨੂੰ ਖਾਸ ਧਿਆਨ ਰੱਖਣ ਲਈ ਕਿਹਾ ਹੈ।