Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:29 pm

+91 90915 01313 , +91 90916 01313

punjabbanni@gmail.com
punjabbani@yahoo.com

ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ

ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ

ਪਟਿਆਲਾ, 6 ਫਰਵਰੀ :  ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾਇਰਡ) ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ।

ਬ੍ਰਿਗੇਡੀਅਰ ਢਿੱਲੋ ਵੱਲੋਂ ਯੋਗ ਲਾਭਪਾਤਰੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇ ਚੈਕ ਵੰਡੇ ਗਏ। ਇਸ ਮੌਕੇ ਉਨ੍ਹਾਂ ਦਫਤਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਆਵੇ।

ਦੌਰੇ ਦੌਰਾਨ ਉਨ੍ਹਾਂ ਦਫਤਰ ਵਿੱਚ ਚੱਲ ਰਹੇ ਸੈਨਿਕ ਵੋਕੇਸ਼ਨਲ ਸੈਂਟਰ ਦਾ ਮੁਆਇਨਾ ਕੀਤਾ, ਜਿੱਥੇ ਕੰਪਿਊਟਰ ਕੋਰਸ ਅਤੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਲੈ ਰਹੇ ਯੁਵਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸੈਨਿਕ ਰੈਸਟ ਹਾਊਸ ਦਾ ਵੀ ਦੌਰਾ ਕਰਕੇ ਉਥੋਂ ਦੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ।
ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ ਨੇ ਦਫਤਰ ਦੀ ਕੁੱਲ ਕਾਰਗੁਜ਼ਾਰੀ ਦੀ ਪ੍ਰਸੰਸਾ ਕਰਦੇ ਹੋਏ ਸਮੂਹ ਸਟਾਫ ਦੀ ਹੌਸਲਾ ਅਫਜ਼ਾਈ ਕੀਤੀ।

Scroll to Top