Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:56 am

+91 90915 01313 , +91 90916 01313

punjabbanni@gmail.com
punjabbani@yahoo.com

ਡਾਕ ਵਿਭਾਗ ਨੇ ਰੱਖੜੀ ਦੇ ਤਿਉਹਾਰ ਮੌਕੇ ਲਿਆ ਵੱਡਾ ਫੈਸਲਾ, ਚੋਣਵੇ ਡਾਕਘਰ ਰਹਿਣਗੇ ਖੁਲੇ

ਡਾਕ ਵਿਭਾਗ ਨੇ ਰੱਖੜੀ ਦੇ ਤਿਉਹਾਰ ਮੌਕੇ ਲਿਆ ਵੱਡਾ ਫੈਸਲਾ, ਚੋਣਵੇ ਡਾਕਘਰ ਰਹਿਣਗੇ ਖੁਲੇ

ਗੁਰਦਾਸਪੁਰ, 2 ਜੁਲਾਈ 2026 : ਅਗਸਤ ਮਹੀਨੇ ਵਿਚ ਆ ਰਹੇ ਰੱਖੜੀ ਦੇ ਤਿਉਹਾਰ ਦੇ ਮਦੇਨਜਰ ਡਾਕ ਵਿਭਾਗ ਨੇ ਲੋਕਾਂ ਲਈ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਕੁੱਝ ਚੋਣਵੇ ਡਾਕਘਰ ਐਤਵਾਰ ਵਾਲੇ ਦਿਨ ਵੀ ਖੁਲੇ ਰਹਿਣਗੇ।
ਜਾਣਕਾਰੀ ਅਨੁਸਾਰ ਗੁਰਦਾਸਪੁਰ ਡਿਵੀਜ਼ਨ ਅਧੀਨ ਚੋਣਵੇਂ ਡਾਕਘਰਾਂ ਵਿੱਚ 15 ਜੁਲਾਈ ਤੋਂ 28 ਅਗਸਤ ਤੱਕ ਹਰ ਐਤਵਾਰ ਅਤੇ ਸਰਕਾਰੀ ਛੁੱਟੀ ਵਾਲੇ ਦਿਨ ਵੀ ਡਾਕ ਬੁਕਿੰਗ ਅਤੇ ਆਧਾਰ ਨਾਲ ਸਬੰਧਤ ਸੇਵਾਵਾਂ ਜਾਰੀ ਰਹਿਣਗੀਆਂ, ਤਾਂ ਜੋ ਰੱਖੜੀਆਂ ਅਤੇ ਹੋਰ ਜ਼ਰੂਰੀ ਡਾਕ ਸਮੇਂ ਸਿਰ ਆਪਣੀ ਮੰਜ਼ਿਲ ਤੱਕ ਪਹੁੰਚ ਸਕੇ।

ਡਾਕ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਸ ਵਿਸ਼ੇਸ਼ ਸਹੂਲਤ ਦਾ ਲਾਭ ਗੁਰਦਾਸਪੁਰ ਮੁੱਖ ਡਾਕਘਰ, ਬਟਾਲਾ ਮੁੱਖ ਡਾਕਘਰ, ਪਠਾਨਕੋਟ, ਦੀਨਾਨਗਰ, ਕਾਦੀਆਂ, ਧਾਰੀਵਾਲ ਅਤੇ ਫਤਿਹਗੜ੍ਹ ਚੂੜੀਆਂ ਦੇ ਉਪ ਡਾਕਘਰਾਂ ਵਿੱਚ ਉਪਲਬਧ ਹੋਵੇਗਾ। ਇਨ੍ਹਾਂ ਕੇਂਦਰਾਂ ‘ਤੇ ਸਪੀਡ ਪੋਸਟ, ਰਜਿਸਟਰਡ ਡਾਕ, ਪਾਰਸਲ ਅਤੇ ਹੋਰ ਡਾਕ ਸੇਵਾਵਾਂ ਪਹਿਲਾਂ ਵਾਂਗ ਹੀ ਦਿੱਤੀਆਂ ਜਾਣਗੀਆਂ।

ਇਸ ਦੇ ਨਾਲ ਹੀ ਲੋਕਾਂ ਨੂੰ ਨਵੇਂ ਆਧਾਰ ਕਾਰਡ ਬਣਵਾਉਣ ਅਤੇ ਪਹਿਲਾਂ ਤੋਂ ਬਣੇ ਆਧਾਰ ਕਾਰਡਾਂ ਵਿੱਚ ਸੋਧ ਜਾਂ ਅੱਪਡੇਟ ਕਰਵਾਉਣ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ। ਡਾਕਘਰ ਸਵੇਰੇ 9 ਵਜੇ ਤੋਂ ਸ਼ਾਮ 4:30 ਵਜੇ ਤੱਕ ਖੁੱਲ੍ਹੇ ਰਹਿਣਗੇ।

 

Scroll to Top