Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 3:18 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਚੰਡੀਗੜ੍ਹ, 10 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ‘ਸਮਾਇਲ ਸਕੀਮ’ ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਬੇਘਰ ਅਤੇ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਦੇ ਆਧਾਰ ਕਾਰਡ ਬਣਵਾਏ ਗਏ, 1 ਵਿਅਕਤੀ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਨੂੰ ਬਿਰਧ ਆਸ਼ਰਮ ਵਿੱਚ ਭੇਜਿਆ ਗਿਆ ਅਤੇ 13 ਵਿਅਕਤੀਆਂ ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਵੀ 168 ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਕਾਰਵਾਈ ਜਾਰੀ ਹੈ, ਜਦਕਿ ਸਤੰਬਰ ਦੇ ਦੂਜੇ ਹਫ਼ਤੇ ਦੌਰਾਨ ਲੁਧਿਆਣਾ ਅਤੇ ਜਲੰਧਰ ਵਿੱਚ ਵੀ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਇਲ ਸਕੀਮ ਦਾ ਉਦੇਸ਼ ਸਿਰਫ਼ ਭਿਖਿਆ ਤੋਂ ਮੁਕਤੀ ਦਿਵਾਉਣਾ ਨਹੀਂ, ਸਗੋਂ ਹਰ ਲੋੜਵੰਦ ਨੂੰ ਸਨਮਾਨ, ਸੁਰੱਖਿਆ ਅਤੇ ਸਵੈ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ, ਸਿਹਤ ਸੇਵਾਵਾਂ, ਕੌਂਸਲਿੰਗ, ਹੁਨਰ ਵਿਕਾਸ, ਸਿੱਖਿਆ, ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਸਬੰਧਤ ਵਿਭਾਗਾਂ ਅਤੇ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਅਤੇ ਸਰਵੇ ਕੀਤਾ ਜਾਂਦਾ ਹੈ। ਲੋੜ ਅਨੁਸਾਰ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾ ਕੇ ਕੌਂਸਲਿੰਗ, ਸਿਹਤ ਜਾਂਚ ਅਤੇ ਹੋਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਜਿਨ੍ਹਾਂ ਵਿਅਕਤੀਆਂ ਦੇ ਪਰਿਵਾਰਾਂ ਦੀ ਪਛਾਣ ਹੋ ਜਾਂਦੀ ਹੈ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਪਰਿਵਾਰ ਨਾਲ ਮੁੜ ਜੋੜਿਆ ਜਾਂਦਾ ਹੈ, ਜਦਕਿ ਬੇਸਹਾਰਾ ਵਿਅਕਤੀਆਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਪੁਨਰਵਾਸ ਸੇਵਾਵਾਂ ਨਾਲ ਜੋੜਿਆ ਜਾਂਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਥਾਨਕ ਪ੍ਰਸ਼ਾਸਨ, ਨਗਰ ਨਿਗਮਾਂ, ਸਥਾਨਕ ਸਰਕਾਰ ਸੰਸਥਾਵਾਂ, ਪੁਲਿਸ ਵਿਭਾਗ, ਸਿਹਤ ਵਿਭਾਗ, ਹੁਨਰ ਵਿਕਾਸ ਨਾਲ ਸਬੰਧਤ ਸੰਸਥਾਵਾਂ ਅਤੇ ਹੋਰ ਹਿੱਸੇਦਾਰ ਵਿਭਾਗਾਂ ਨਾਲ ਆਪਸੀ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਸਹਾਇਤਾ ਤੋਂ ਵਾਂਝਾ ਨਾ ਰਹੇ।

Scroll to Top