Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 2:56 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਡਾ. ਬਲਬੀਰ ਸਿੰਘ ਨੇ ਬਜ਼ੁਰਗ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਕੀਤਾ ਰਵਾਨਾ

ਪਟਿਆਲਾ 27 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂਦੁਆਰਾ ਅਮਨ ਵਿਹਾਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਖੁਸ਼ੀ, ਸੰਤੁਸ਼ਟੀ ਅਤੇ ਸ਼ਰਧਾ ਦੇ ਭਾਵ ਦੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਬਜ਼ੁਰਗ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਆਸਾਨੀ ਨਾਲ ਪੂਰੀ ਕਰ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਦੁਆਵਾਂ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਨਮਾਨ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਅਜਿਹੀਆਂ ਯੋਜਨਾਵਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਸਰਕਾਰ ਅਤੇ ਜਨਤਾ ਦਰਮਿਆਨ ਭਰੋਸਾ ਵੀ ਮਜ਼ਬੂਤ ਹੋ ਰਿਹਾ ਹੈ।
Scroll to Top