Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:18 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

ਡਾ. ਬਲਬੀਰ ਸਿੰਘ ਨੇ 10 ਕਰੋੜ ਰੁਪਏ ਨਾਲ ਬਣੇ ਹੋਸਟਲ ਦਾ ਕੀਤਾ ਉਦਘਾਟਨ

ਪਟਿਆਲਾ, 8 ਮਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ ਕੁੜੀਆਂ ਦੇ ਹੋਸਟਲ ਦਾ ਉਦਘਾਟਨ ਕੀਤਾ। ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਓਹਨਾ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਆਰਾਮਦਾਇਕ ਰਹਾਇਸ਼ੀ ਸਹੂਲਤਾਂ ਪ੍ਰਦਾਨ ਕਰੇਗਾ। ਹੋਸਟਲ ਵਿੱਚ ਆਧੁਨਿਕ ਕਮਰੇ, ਸਾਫ਼-ਸੁਥਰੀਆਂ ਸਹੂਲਤਾਂ, ਸੁਰੱਖਿਆ ਪ੍ਰਬੰਧ ਅਤੇ ਪੜ੍ਹਾਈ ਲਈ ਉਚਿਤ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਵਿਦਿਆਰਥਣਾਂ ਨੂੰ ਘਰ ਵਰਗਾ ਮਾਹੌਲ ਮਿਲ ਸਕੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਅਤੇ ਕਰੀਅਰ ਵਿੱਚ ਅੱਗੇ ਵੱਧ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਲਈ ਨਵੀਆਂ ਯੋਜਨਾਵਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਹੋਸਟਲ ਵਿਦਿਆਰਥਣਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ।

ਡਾ ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਦਿਹਾਤੀ ਖੇਤਰ ਵਿੱਚ ਵਿਕਾਸ ਅਤੇ ਜਾਗਰੂਕਤਾ ਨਾਲ ਸੰਬੰਧਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 3 ਵਿੱਚ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਦੀ ਮੰਗ ਰਹੀਆਂ ਗਲੀਆਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 3 ਵਿੱਚ ਕਰੀਬ 49.04 ਲੱਖ ਰੁਪਏ ਦੀ ਲਾਗਤ ਨਾਲ ਚਾਰ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਅਤੇ ਸਫ਼ਾਈ ਸੰਬੰਧੀ ਵੱਡੀ ਰਾਹਤ ਮਿਲੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਾਰਡ ਅਤੇ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸੜਕਾਂ, ਸਫ਼ਾਈ, ਪੀਣ ਵਾਲਾ ਪਾਣੀ ਅਤੇ ਹੋਰ ਆਧਾਰਭੂਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

Scroll to Top