ਡਾ. ਰਵਜੋਤ ਸਿੰਘ ਨੇ ਸੰਭਾਲਿਆ ਜੇਲ੍ਹ ਮੰਤਰੀ ਦਾ ਅਹੁਦਾ, ਸੁਧਾਰ ਪ੍ਰਣਾਲੀ ਮਜ਼ਬੂਤ ਕਰਨ ‘ਤੇ ਜ਼ੋਰ

ਚੰਡੀਗੜ, 27 ਮਾਰਚ : ਪੰਜਾਬ ਕੈਬਿਨਟ ਵਿੱਚ ਤਾਜ਼ਾ ਤਬਦੀਲੀ ਦੇ ਤਹਿਤ ਡਾ. ਰਵਜੋਤ ਸਿੰਘ ਨੇ ਅੱਜ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲਦਿਆਂ ਆਪਣੇ ਕੰਮਕਾਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੇ ਸਿਰ ‘ਤੇ ਐਨਆਰਆਈ ਅਤੇ ਸੰਸਦੀ ਮਾਮਲਿਆਂ ਦੀ ਵਧੀਕ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ, ਜਿਸ ਨਾਲ ਸਰਕਾਰ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਮਹੱਤਵਪੂਰਨ ਹੋ ਗਈ ਹੈ।

ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ‘ਤੇ ਕੀਤੇ ਭਰੋਸੇ ‘ਤੇ ਖਰਾ ਉਤਰਣ ਲਈ ਪੂਰੀ ਨਿਭਾਅ ਨਾਲ ਕੰਮ ਕਰਨਗੇ।

ਇਸ ਮੌਕੇ ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਬੈਠਕ ਕੀਤੀ। ਬੈਠਕ ਦੌਰਾਨ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਪ੍ਰਾਪਤੀਆਂ ਅਤੇ ਆਉਣ ਵਾਲੀਆਂ ਯੋਜਨਾਵਾਂ ‘ਤੇ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਪ੍ਰਬੰਧਨ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਦੀ ਪੁਨਰਵਾਸ ਅਤੇ ਸਹੂਲਤਾਂ ‘ਚ ਵਾਧਾ ਕਰਨ ਲਈ ਢੰਗਸਾਰ ਕਦਮ ਚੁੱਕੇ ਜਾਣਗੇ।

Scroll to Top