Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ  ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ " ਸਵੈ ਗਣਨਾ"

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ  ਡਾ. ਹਿਮਾਂਸ਼ੂ ਅਗਰਵਾਲ ਨੇ ਕਰਵਾਈ " ਸਵੈ ਗਣਨਾ"

ਪਟਿਆਲਾ, 4 ਮਈ : ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ-2027 ਦੀਆਂ ਤਿਆਰੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਪਹਿਲੇ ਫੇਸ-ਹਾਊਸ ‘ਚ ਲਿਸਟਿੰਗ ਸਬੰਧੀ ‘ਸਵੈ-ਗਣਨਾ ਪੋਰਟਲ  ਦੀ ਸ਼ੁਰੂਆਤ ਹੋ ਗਈ ਹੈ।ਡਾ.ਹਿਮਾਂਸ਼ੂ ਅਗਰਵਾਲ ਨੇ ਜਨਗਣਨਾ ਦੇ ਪਹਿਲੇ ਫੇਸ ਹਾਊਸ ਲਿਸਟਿੰਗ ਦੌਰਾਨ ‘‘ਸਵੈ-ਗਣਨਾ ਪੋਰਟਲ” ਕਰਨ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਜਨਗਣਨਾ-2027 ‘‘ਸਵੈ-ਗਣਨਾ ਪੋਰਟਲ” ਵਿੱਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਅਪੀਲ ਕੀਤੀ ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਉਪਰੰਤ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਹਾਊਸ ਲਿਸਟਿੰਗ ਵਜੋਂ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਇਨਯੂਮੀਰੇਟਰ ਲੋਕਾਂ ਦੇ ਘਰ-ਘਰ ਜਾ ਕੇ ਜਨ ਗਣਨਾ ਸਬੰਧੀ ਮੋਬਾਈਲ ਐਪ ਵਿਚ ਡਾਟਾ ਐਂਟਰ ਕਰਨਗੇ।

ਉਨ੍ਹਾਂ ਦੱਸਿਆ ਕਿ ਜਨਗਣਨਾ ‘ਸੈਲਫ ਇਨਯੂਮੀਰੇਸ਼ਨ’ ਇੱਕ ਬਹੁਤ ਹੀ ਅਸਾਨ ਢੰਗ ਹੈ ਜੋ ਹਰ ਕੋਈ ਘਰ ਬੈਠ ਕੇ ਹੀ ਇੰਟਰਨੈਟ ਰਾਹੀਂ ਪਰਿਵਾਰ ਦੀ ਜਾਣਕਾਰੀ  https://se.census.gov.in/ ਸਾਈਟ ‘ਤੇ ਜਾ ਕੇ 14 ਮਈ 2026 ਤੱਕ ਆਪ ਕਰ ਸਕਦਾ ਹੈ।

ਇਸ ਮੌਕੇ ਦਫ਼ਤਰ ਡਾਇਰੈਕਟਰ, ਸੈਸੰਜ ਓਪਰੇਸ਼ਨ, ਪੰਜਾਬ ਦੇ ਸਟੈਟਿਸਟੀਕਲ ਇੰਨਵੈਸਟੀਗੇਟਰ ਗ੍ਰੇਡ-II ਮਿਸ ਨਿਧੀ ਗੋਇਲ ਅਤੇ ਸੈਸੰਜ ਸੈੱਲ ਟੀਮ ਨਰਿੰਦਰ ਕੁਮਾਰ, ਅਤੇ ਨਿਸ਼ੂ ਸ਼ਰਮਾ ਹਾਜ਼ਰ ਰਹੇ।

Scroll to Top