Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 9:43 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

ਸਰਾਏ ਬਨਜਾਰਾ (ਰਾਜਪੁਰਾ, ਪਟਿਆਲਾ), 7 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਭਾਰਤੀ ਰੇਲਵੇ ਦੀ ਟਰੇਨ ਦੇ ਕੁਝ ਡੱਬਿਆਂ ਨੂੰ ਅੱਜ ਦੁਪਹਿਰ ਰਾਜਪੁਰਾ-ਅੰਬਾਲਾ-ਦਿੱਲੀ ਰੇਲ ਮਾਰਗ ’ਤੇ ਸਰਾਏ ਬਨਜਾਰਾ ਰੇਲਵੇ ਸਟੇਸ਼ਨ ਨੇੜੇ ਅੱਗ ਲੱਗਣ ਦੀ ਘਟਨਾ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰੀਆਂ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਮੁਸਤੈਦੀ ਦਿਖਾਈ। ਯਾਤਰੀਆਂ ਦੀ ਸਿਹਤ ਜਾਂਚ ਲਈ ਸਰਾਏ ਬਨਜਾਰਾ ਸਟੇਸ਼ਨ ‘ਤੇ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ।
ਡਾ. ਹਿਮਾਂਸ਼ੂ ਅਗਰਵਾਲ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪਿੰਡ ਸਰਾਏ ਬਨਜਾਰਾ ਦੇ ਵਸਨੀਕਾਂ ਨੇ ਤੁਰੰਤ ਫੁਰਤੀ ਦਿਖਾਈ ਅਤੇ ਸਿਵਲ ਪ੍ਰਸ਼ਾਸਨ, ਪੁਲਿਸ, ਫਾਇਰ ਬ੍ਰਿਗੇਡ ਅਤੇ ਰੇਲਵੇ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਸਦਕਾ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਟੀਮਾਂ ਅਤੇ ਸਥਾਨਕ ਲੋਕਾਂ ਦੀ ਹਿੰਮਤ, ਦਲੇਰੀ ਤੇ ਟੀਮ ਭਾਵਨਾ ਸਦਕਾ ਇੱਕ ਵੱਡਾ ਹਾਦਸਾ ਟਲ ਗਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਉਨ੍ਹਾਂ ਨੇ ਰੇਲਵੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੇਲਵੇ ਨੇ ਟਰੇਨ ਵਿੱਚ ਸਫ਼ਰ ਕਰ ਰਹੇ ਤੇ ਸੁਰੱਖਿਅਤ ਬਚਾਏ ਯਾਤਰੀਆਂ ਨੂੰ ਉਨ੍ਹਾਂ ਦੇ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਹੈ, ਜਿਸ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਕੋਈ ਚਿੰਤਾ ਨਾ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਪਹਿਰ ਕਰੀਬ 1.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਡੀ.ਐਮ. ਰਾਜਪੁਰਾ ਰਵਿੰਦਰ ਸਿੰਘ, ਐਸ.ਪੀ. ਬਿਕਰਮ ਬਰਾੜ, ਡੀ.ਐਸ.ਪੀ. ਮਨਜੀਤ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਐਮਰਜੈਂਸੀ ਸੇਵਾਵਾਂ ਤੇ ਹਸਪਤਾਲਾਂ ਨੂੰ ਚੌਕਸ ਕੀਤਾ। ਉਨ੍ਹਾਂ ਇਸ ਮੁਸ਼ਕਲ ਘੜੀ ਵਿੱਚ ਸਥਾਨਕ ਵਸਨੀਕਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਦਿਖਾਈ ਗਈ ਹਿੰਮਤ ਅਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਸਭ ਦਾ ਧੰਨਵਾਦ ਕੀਤਾ।
ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਦੱਸਿਆ ਕਿ ਰਾਜਪੁਰਾ ਦੇ ਐਸ.ਪੀ. ਅਤੇ ਡੀ.ਐਸ.ਪੀ. ਸਮੇਤ ਜੀ.ਆਰ.ਪੀ. ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਕੇ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟ ਗਈਆਂ ਸਨ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਉੱਤਰੀ ਰੇਲਵੇ ਦੇ ਅੰਬਾਲਾ ਡਵੀਜ਼ਨ ਦੇ ਮੰਡਲ ਰੇਲਵੇ ਮੈਨੇਜਰ ਵਿਨੋਦ ਭਾਟੀਆ ਨੇ ਰੇਲਵੇ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਘਟਨਾ ਸਥਾਨ ਦਾ ਦੌਰਾ ਕਰਦਿਆਂ ਦੱਸਿਆ ਕਿ ਟਰੇਨ ਵਿੱਚ ਕਰੀਬ 1500 ਯਾਤਰੀ ਸਫ਼ਰ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਰੇਲਵੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਸਰਗਰਮ ਕੀਤਾ ਗਿਆ ਅਤੇ ਲੋਕੋ ਪਾਇਲਟ, ਗਾਰਡ ਤੇ ਹੋਰ ਸਟਾਫ਼ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ਪ੍ਰਭਾਵਿਤ ਡੱਬੇ ਨੂੰ ਬਾਕੀ ਡੱਬਿਆਂ ਤੋਂ ਵੱਖ ਕਰ ਦਿੱਤਾ।
Scroll to Top