Breaking

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ
Friday, 20 Nov 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਮਗਰੋਂ ਕੀਤੀ ਪਲੇਠੀ ਮੀਟਿੰਗ : ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਮਗਰੋਂ ਕੀਤੀ ਪਲੇਠੀ ਮੀਟਿੰਗ : ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪਟਿਆਲਾ, 19 ਨਵੰਬਰ : ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ  ਵੱਲੋਂ  ਅਹੁਦਾ ਸੰਭਾਲਣ ਮਗਰੋਂ ਪਲੇਠੀ ਮੀਟਿੰਗ ਕਰਦਿਆਂ ਜ਼ਿਲ੍ਹੇ ਚੱਲ ਰਹੀਆਂ ਵੱਖ ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਵੱਖ ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਦੇ ਕੰਮਾਂ ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਲੰਬਿਤ ਕੰਮਾਂ ਨੂੰ ਵੀ ਮਿਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਏ.ਡੀ. ਸੀਜ਼, ਐਸ ਡੀ ਐਮਜ਼ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਬੀ.ਡੀ.ਪੀ.ਓਜ਼ ਤੇ ਵੱਖ ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।

ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ  ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

Scroll to Top