Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 12:17 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ ਦੌਰਾ
-ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ‘ਚ ਵੀ ਹਿੱਸਾ ਲੈਣ-ਡਾ. ਪ੍ਰੀਤੀ ਯਾਦਵ
-ਸਕੂਲ ਦੇ ਬੁੱਕ ਕੈਫ਼ੇ ਤੇ ਕਾਨਫਰੰਸ ਰੂਮ ਦੀ ਸ਼ਲਾਘਾ
ਭਾਦਸੋਂ, 13 ਦਸੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਬਾਰੇ ਫੀਡਬੈਕ ਹਾਸਲ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸਵੈ ਰੱਖਿਆ ਦੇ ਗੁਣਾਂ ਸਮੇਤ ਖੇਡਾਂ ਤੋਂ ਇਲਾਵਾ ਸਾਇੰਸ, ਹਿਸਾਬ ਤੇ ਹੋਰ ਵਿਸ਼ਿਆਂ ਵਿੱਚ ਰੁਚੀ ਪਰਖੀ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਕੂਲ ਦੇ ਨਵੇਂ ਬੁੱਕ ਕੈਫ਼ੇ, ਕਾਨਫਰੰਸ ਰੂਮ ਤੇ ਜਮਾਤਾਂ ਦਾ ਦੌਰਾ ਕੀਤਾ । ਉਨ੍ਹਾਂ ਨੇ ਸਵੈ ਰੱਖਿਆ ਲਈ ਕਰਾਟੇ ਦੀ ਕੋਚਿੰਗ ਲੈ ਰਹੀਆਂ ਵਿਦਿਆਰਥਣਾਂ ਨਾਲ ਵੀ ਗੱਲਬਾਤ ਕੀਤੀ । ਉਨ੍ਹਾਂ ਨੇ ਸਕੂਲ ਵਿਦਿਆਰਥੀਆਂ ਵੱਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਰੁਚੀ ਦਿਖਾਉਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਆਪਣੀ ਸ਼ਖ਼ਸੀਅਤ ਦੀ ਉਸਾਰੀ ਲਈ ਪੜ੍ਹਾਈ ਦੇ ਨਾਲ-ਨਾਲ ਹੋਰ ਆਮ ਗਿਆਨ ਵੀ ਵਧਾਉਣ ਤੇ ਖੇਡਾਂ ਸਮੇਤ ਹੋਰ ਉਸਾਰੂ ਗਤੀਵਿਧੀਆਂ ਵਿੱਚ ਵੀ ਹਿੱਸਾ ਲੈਣ । ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਸਵਾਗਤ ਕਰਦਿਆਂ ਸਕੂਲ ਬਾਰੇ ਜਾਣਕਾਰੀ ਦਿੱਤੀ ਅਤੇ ਸਕੂਲ ਵਿੱਚ ਵਿਦਿਆਰਥੀਆਂ ਲਈ ਇੱਕ ਮਲਟੀਪਰਪਜ ਸ਼ੈਡ ਦੀ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਬਾਰੇ ਜਲਦੀ ਹੀ ਫੰਡ ਜਾਰੀ ਕਰਵਾਉਣਗੇ । ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਕੁਮਾਰ ਵੀ ਮੌਜੂਦ ਸਨ ।

Scroll to Top