ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਮਾਲੀ ਸਹਾਇਤਾ ਵਜੋਂ ਚੈੱਕ ਪ੍ਰਦਾਨ
ਸੰਗਰੂਰ, 5 ਦਸੰਬਰ : ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਨਾਇਆ ਗਿਆ । ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ 05 ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ 10,000/— ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਭੇਟ ਕੀਤੇ ਗਏ । ਡਿਪਟੀ ਕਮਿਸ਼ਨਰ ਵੱਲੋਂ ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾਵਾਂ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ ਗਈ ਅਤੇ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਵੀਰ ਸੈਨਿਕਾਂ ਦੇ ਪਰਿਵਾਰਾਂ ਲਈ ਝੰਡਾ ਦਿਵਸ ਦੌਰਾਨ ਦਿਲ ਖੋਲ ਕੇ ਦਾਨ ਕਰਨ ਦੀ ਅਪੀਲ ਕੀਤੀ । ਇਸ ਦੌਰਾਨ ਹਰਜੀਤ ਸਿੰਘ ਦਿਓਲ, ਸੁਪਰਡੰਟ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸੰਗਰੂਰ ਨੇ ਕਿਹਾ ਕਿ ਇਹ ਦਿਨ ਸਾਨੂੰ ਯਾਦ ਕਰਾਉਂਦਾ ਹੈ ਕਿ ਅਸੀਂ ਥਲ, ਹਵਾਈ ਅਤੇ ਜਲ ਸੈਨਾਵਾਂ ਦੇ ਜਵਾਨਾਂ ਦੇ ਰਿਣੀ ਹਾਂ, ਜਿਹੜੇ ਦੂਰ ਦੁਰਾਡੇ ਸਰਹੱਦਾਂ ਦੀ ਰਖਵਾਲੀ ਲਈ ਬਹੁਤ ਬਹਾਦਰੀ ਨਾਲ ਲੜੇ ਅਤੇ ਉਨ੍ਹਾਂ ਵਿਚੋਂ ਕਈ ਸੂਰਵੀਰਾਂ ਨੇ ਦੇਸ਼ ਦੀ ਸੇਵਾ ਵਿਚ ਰਾਸ਼ਟਰ ਦੀ ਅਜ਼ਾਦੀ, ਏਕਤਾ ਅਤੇ ਅਖੰਡਤਾ ਲਈ ਮਹਾਨ ਬਲੀਦਾਨ ਦਿੱਤੇ ਹਨ । ਇਸ ਦੌਰਾਨ ਹਰਜੀਤ ਸਿੰਘ ਦਿਓਲ ਸੁਪਰਡੰਟ, ਅਸ਼ੋਕ ਕੁਮਾਰ, ਸੂਬੇ. ਮੇਜਰ ਪਵਿੱਤਰ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਸੂਬੇਦਾਰ ਗੁਲਾਬ ਸਿੰਘ ਹਾਜ਼ਰ ਸਨ ।