ਡੀਆਈਜੀ ਭੁੱਲਰ ਮਾਮਲਾ : ਵਿਚੋਲੇ ਕ੍ਰਿਸ਼ਨੂੰ ਨੂੰ ਭੇਜਿਆ 9 ਦਿਨਾਂ ਦੇ ਰਿਮਾਂਡ ਤੇ

ਚੰਡੀਗੜ, 29 ਅਕਤੂਬਰ 2025 : ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕੁੱਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਇਕ ਨਵਾ ਮੋੜ ਆਇਆ ਹੈ। ਹੁਣ ਚੰਡੀਗੜ੍ਹ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਨੌਂ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ।

ਜਿਕਰਯੋ ਹੈ ਕਿ ਇਹ ਮਾਮਲਾ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਸੰਬੰਧਿਤ ਹੈ, ਜਿਸਨੂੰ ਸੀਬੀਆਈ ਵੱਲੋਂ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ, ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਕ੍ਰਿਸ਼ਨੂ ਸ਼ਾਰਦਾ ਨੂੰ ਕਾਬੂ ਕਰ ਲਿਆ ਸੀ। ਅਦਾਲਤ ਵਿੱਚ ਪੇਸ਼ੀ ਦੌਰਾਨ ਜਾਂਚ ਏਜੰਸੀ ਨੇ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਤਾਂ ਜੋ ਪੁੱਛਗਿੱਛ ਰਾਹੀਂ ਭ੍ਰਿਸ਼ਟਾਚਾਰ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਸਕੇ। ਹਾਲਾਂਕਿ ਅਦਾਲਤ ਨੇ ਮੰਗੀ ਗਈ ਮਿਆਦ ਦੇ ਬਜਾਏ 9 ਦਿਨਾਂ ਦਾ ਹੀ ਰਿਮਾਂਡ ਮਨਜ਼ੂਰ ਕੀਤਾ।

Scroll to Top