ਡੀਸੀ ਨੇ ਡਰਾਇਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਡਰਾਇਵਰ ਅਤੇ ਟੈਕਨੀਕਲ ਯੂਨੀਅਨ ਪੰਜਾਬ ਦਾ ਨਵੇਂ ਸਾਲ 2024 ਦਾ ਕੈਲੰਡਰ ਜਾਰੀ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਡਰਾਇਵਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਡਰਾਇਵਰ ਸਰਕਾਰੀ ਅਧਿਕਾਰੀਆਂ ਦੇ ਅਹਿਮ ਸਾਥੀ ਹੁੰਦੇ ਹਨ ਅਤੇ ਇਸੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਗੱਡੀਆਂ ਦੇ ਡਰਾਇਵਰਾਂ ਦੇ ਬੈਠਣ ਲਈ ਇੱਕ ਵਿਸ਼ੇਸ਼ ਕਮਰਾ ਵੀ ਬਣਵਾਇਆ ਗਿਆ ਹੈ। ਇਸ ਮੌਕੇ ਸਰਕਾਰੀ ਗੱਡੀਆਂ ਦੇ ਸਮੂਹ ਡਰਾਇਵਰ ਮੌਜੂਦ ਸਨ।