ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ
ਰਣਜੀਤ ਸਿੰਘ ਕਤਲ ਕੇਸ ਵਿੱਚ ਕੀਤਾ ਬਰੀ
ਚੰਡੀਗੜ੍ਹ, 28 ਮਈ
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵੱਲੋਂ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਪੰਚਕੂਲਾ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਕਤੂਬਰ 2021 ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਡੇਰਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਲਈ ਦੋਸ਼ੀ ਠਹਿਰਾਉਣ ਤੋਂ ਬਾਅਦ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਜਿਸ ਤੋਂ ਬਾਅਦ ਡੇਰਾ ਮੁਖੀ ਨੇ ਕੇਂਦਰੀ ਜਾਂਚ ਬਿਊਰੋ ਅਤੇ ਹੋਰ ਪ੍ਰਤੀਵਾਦੀਆਂ ਵਿਰੁੱਧ ਹਾਈ ਕੋਰਟ ਦਾ ਰੁਖ ਕੀਤਾ ਸੀ। ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਵਿਖੇ ਚਾਰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ।

Leave a Comment

Your email address will not be published. Required fields are marked *

Scroll to Top