Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:10 pm

+91 90915 01313 , +91 90916 01313

punjabbanni@gmail.com
punjabbani@yahoo.com

ਢਾਡੀ ਕਲਾ ਪੰਜਾਬ ਦੇ ਇਤਿਹਾਸ ਨੂੰ ਸੇਧ ਦੇਣ ਵਾਲੀ ਮਾਣਮੱਤੀ ਕਲਾ-ਕੁਲਤਾਰ ਸਿੰਘ ਸੰਧਵਾਂ

ਢਾਡੀ ਕਲਾ ਪੰਜਾਬ ਦੇ ਇਤਿਹਾਸ ਨੂੰ ਸੇਧ ਦੇਣ ਵਾਲੀ ਮਾਣਮੱਤੀ ਕਲਾ-ਕੁਲਤਾਰ ਸਿੰਘ ਸੰਧਵਾਂ

ਪਟਿਆਲਾ 25 ਅਗਸਤ : ਭਾਸ਼ਾ ਵਿਭਾਗ ਪੰਜਾਬ ਨੇ ਇੱਥੇ ਭਾਸ਼ਾ ਭਵਨ ਵਿਖੇ ਗਿਆਨੀ ਸੋਹਣ ਸਿੰਘ ਸੀਤਲ ਯਾਦਗਾਰੀ ਢਾਡੀ ਸਮਾਗਮ ਕਰਵਾਇਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਢਾਡੀ ਕਲਾ ਪੰਜਾਬ ਦੇ ਇਤਿਹਾਸ ਨੂੰ ਸੇਧ ਦੇਣ ਵਾਲੀ ਮਾਣਮੱਤੀ ਕਲਾ ਹੈ। ਸਮਾਗਮ ਦੌਰਾਨ ਉੱਘੇ ਢਾਡੀ ਜੱਥਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਵਰਗੀ ਸੀਤਲ ਦੀ ਰਚਨਾਵਾਂ ਦਾ ਗਾਇਨ ਕੀਤਾ।
ਕੁਲਤਾਰ ਸਿੰਘ ਸੰਧਵਾਂ ਨੇ ਭਾਸ਼ਾ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਿਆਨੀ ਸੋਹਣ ਸਿੰਘ ਸੀਤਲ ਨੂੰ ਯਾਦ ਕਰਕੇ ਭਾਸ਼ਾ ਵਿਭਾਗ ਨੇ ਪੰਜਾਬੀ ਮਾਂ ਦੀਆਂ ਅਸੀਸਾਂ ਲੈਣ ਵਾਲਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੀ ਆਪਣੀ ਕਲਾ ਦੇ ਸਾਰੇ ਸਰੂਪਾਂ ਰਾਹੀਂ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਦੀ ਚਾਹਤ ਪ੍ਰਗਟ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਸੀਤਲ ਜੀ ਵਰਗੀਆਂ ਸ਼ਖ਼ਸੀਅਤਾਂ ਦੀ ਵਿਦਵਤਾ ਅਤੇ ਰਚਨਾਵਾਂ ਨੂੰ ਨਾਲ ਲੈ ਕੇ ਚੱਲਣਾ ਬਣਦਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਢਾਡੀ ਕਲਾ ਸੂਰਮਗਤੀ ਦੀ ਪ੍ਰਤੀਨਿਧਤਾ ਕਰਨ ਵਾਲੀ ਕਲਾ ਹੈ ਅਤੇ ਸਮੇਂ-ਸਮੇਂ ਸਿਰ ਇਤਿਹਾਸ ਨੂੰ ਮੋੜਾ ਦੇਣ ਵਾਲੀ ਭੂਮਿਕਾ ਨਿਭਾਉਂਦੀ ਆਈ ਹੈ। ਉਨ੍ਹਾਂ ਕਿਹਾ ਕਿ ਅਸੀਂ ਧਰਮ, ਪਹਿਰਾਵੇ, ਖਾਣ-ਪੀਣ ਤੇ ਵਰਗਾਂ ਦੇ ਅਧਾਰ ’ਤੇ ਵੰਡ ਹੋ ਕੇ ਲੜ ਰਹੇ ਹਾਂ ਜਦੋਂ ਕਿ ਇਹ ਚੀਜ਼ਾਂ ਸਾਡੇ ਦੇਸ਼ ਦੀ ਵਿਭਿੰਨਤਾ ਤੇ ਖ਼ੂਬਸੂਰਤੀ ਦਾ ਸੂਚਕ ਹਨ। ਸਪੀਕਰ ਨੇ ਕਿਹਾ ਕਿ ਸਾਡੀ ਵਿਰਾਸਤ ਬਹੁਤ ਅਮੀਰ ਹੈ ਤੇ ਇਸ ਨੂੰ ਸੰਭਾਲਣ ਲਈ ਭਾਸ਼ਾ ਵਿਭਾਗ ਵਰਗੇ ਅਦਾਰਿਆਂ ਨੂੰ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਨ ਦੌਰਾਨ ਕਿਹਾ ਕਿ ਗਿਆਨੀ ਸੋਹਣ ਸਿੰਘ ਸੀਤਲ ਦੀ ਸ਼ਖ਼ਸੀਅਤ ਅਨੇਕ ਰੂਪਾਂ ਵਿਚ ਢਾਡੀ ਕਲਾ, ਇਤਿਹਾਸਕਾਰੀ, ਗੀਤਕਾਰੀ, ਨਾਵਲਕਾਰੀ ਆਦਿ ਸ਼ਾਮਿਲ ਸਨ। ਉਨ੍ਹਾਂ ਦੀ ਵਿਲੱਖਣਤਾ ਇਹ ਸੀ ਕਿ ਜਦੋਂ ਉਹ ਢਾਡੀ ਵਜੋਂ ਆਪਣੀ ਪ੍ਰਤਿਭਾ ਦਿਖਾਉਂਦੇ ਸਨ ਤਾਂ ਮਹਿਸੂਸ ਨਹੀਂ ਹੁੰਦਾ ਸੀ ਕਿ ਉਹ ਬਾਰੀਕਬੀਨੀ ਵਾਲੇ ਨਾਵਲਕਾਰ ਵੀ ਹੋਣਗੇ। ਜਦੋਂ ਉਨ੍ਹਾਂ ਦੇ ਨਾਵਲ ਪੜ੍ਹਦੇ ਹਾਂ ਤਾਂ ਮਹਿਸੂਸ ਨਹੀਂ ਹੁੰਦਾ ਕਿ ਉਹ ਉੱਚ ਕੋਟੀ ਦੇ ਢਾਡੀ ਵੀ ਹੋਣਗੇ। ਉਹ ਆਪਣੇ ਦੋਨੋਂ ਹੀ ਰੰਗਾਂ ’ਚ ਪਰਵੀਨ ਸਨ।
ਅਜਿਹੀ ਪ੍ਰਤਿਭਾ ਨੂੰ ਯਾਦ ਕਰਨ ਅਤੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਅਜਿਹੇ ਸਮਾਗਮ ਕਰਵਾਉਣੇ ਸਾਡਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਢਾਡੀ ਤੇ ਕਵੀਸ਼ਰੀ ਕਲਾ ਨੇ ਮੱਧ ਕਾਲ ਤੋਂ ਹੀ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ’ਚ ਅਹਿਮ ਯੋਗਦਾਨ ਪਾਇਆ ਹੈ। ਡਾਇਰੈਕਟਰ ਜ਼ਫ਼ਰ ਨੇ ਕਿਹਾ ਕਿ ਢਾਡੀ ਕਲਾ ਦੀਆਂ ਦੋਨੋਂ ਧਾਰਮਿਕ ਤੇ ਵਿਰਾਸਤੀ ਵੰਨਗੀਆਂ ਦਾ ਆਪੋ-ਆਪਣਾ ਰੰਗ ਅਤੇ ਮਹੱਤਵ ਹੈ। ਇਨ੍ਹਾਂ ਦਾ ਪੰਜਾਬੀ ਖਿੱਤੇ ਦੇ ਧਾਰਮਿਕ ਤੇ ਸੱਭਿਆਚਾਰਕ ਵਿਕਾਸ ’ਚ ਭਰਪੂਰ ਯੋਗਦਾਨ ਹੈ।
ਇਸ ਮੌਕੇ ਮੁੱਖ ਵਕਤਾ ਸ੍ਰੀ ਦੇਸ ਰਾਜ ਛਾਜਲੀ ਨੇ ਗਿਆਨੀ ਸੋਹਣ ਸਿੰਘ ਸੀਤਲ ਦੀ ਸ਼ਖ਼ਸੀਅਤ ਅਤੇ ਕਲਾ ਬਾਰੇ ਚਾਨਣਾ ਪਾਇਆ ਅਤੇ ਪੰਜਾਬ ਦੇ ਢਾਡੀ ਸੰਗੀਤ ਦੇ ਆਰੰਭ ਅਤੇ ਵਿਕਾਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਢਾਡੀ ਕਲਾ ਸੰਗੀਤ ਦੀ ਸੱਚੀ-ਸੁੱਚੀ ਪ੍ਰੰਪਰਾ ਹੈ ਜੋ ਗੁਰੂ ਕਾਲ ਤੋਂ ਪਹਿਲਾਂ ਦੀ ਚੱਲੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਪੰਜਾਬ ਦੀ ਢਾਡੀ ਕਲਾ ’ਚ ਅਹਿਮ ਮੋੜ ਆਇਆ ਜਿਸ ਨਾਲ ਇਸ ਵਿੱਚ ਬੀਰ ਰਸ ਦਾ ਰੰਗ ਸ਼ਾਮਿਲ ਹੋਇਆ। ਉਨ੍ਹਾਂ ਕਿਹਾ ਕਿ ਢਾਡੀ ਕਲਾ ਲੋਕਾਂ ਦੀ ਸੋਚ ਨੂੰ ਸੁੱਚੀ, ਉੱਚੀ ਤੇ ਤਿੱਖੀ ਕਰਦੀ ਹੈ। ਫਿਰ ਸ੍ਰੀ ਦੇਸ ਰਾਜ ਛਾਜਲੀ ਤੇ ਸਾਥੀਆਂ ਘਰਿੰਦਰ ਸਿੰਘ ਵੜੈਚ, ਹਰਬਾਗ ਸਿੰਘ ਵੜੈਚ ਤੇ ਹੰਸ ਰਾਜ ਛਾਜਲੀ ਨੇ ‘ਅੰਗ-ਸੰਗ ਰਹੀ ਬਾਜ਼ਾਂ ਵਾਲਿਆਂ’ ਗਾ ਕੇ ਢਾਡੀ ਗਾਇਨ ਦੀ ਸ਼ੁਰੂਆਤ ਕੀਤੀ।
Scroll to Top