Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 29 Oct 2026 | 5:06 pm

+91 90915 01313 , +91 90916 01313

punjabbanni@gmail.com
punjabbani@yahoo.com

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਸਮਾਜਿਕ ਨਿਆਂ ਅਤੇ ਵਾਂਝੇ ਵਰਗਾਂ ਦੇ ਸਸ਼ਕਤੀਕਰਨ ਲਈ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ। ਇਸੇ ਕੜੀ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਬੇਦਕਰ ਭਵਨ ਹੁਣ ਉਸਾਰੀ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਰੀਬ ਇੱਕ ਏਕੜ ਰਕਬੇ ਵਿੱਚ ਬਣ ਰਿਹਾ ਇਹ ਤਿੰਨ ਮੰਜ਼ਿਲਾ ਅੰਬੇਦਕਰ ਭਵਨ ਲਗਭਗ 23,120 ਵਰਗ ਫੁੱਟ ਕਵਰਡ ਏਰੀਆ ਵਿੱਚ ਫੈਲਿਆ ਹੋਇਆ ਹੈ। ਭਵਨ ਦੀ ਭੂਤਲ ‘ਤੇ ਵੋਕੇਸ਼ਨਲ ਟਰੇਨਿੰਗ ਰੂਮ, ਟੀਚਰ ਰੂਮ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਅਤੇ ਵਿਸ਼ਾਲ ਮਲਟੀਪਰਪਜ਼ ਹਾਲ ਬਣਾਇਆ ਗਿਆ ਹੈ। ਪਹਿਲੀ ਮੰਜ਼ਿਲ ‘ਤੇ ਕਾਨਫਰੰਸ ਹਾਲ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦੇ ਦਫ਼ਤਰਾਂ ਸਮੇਤ ਸਟਾਫ਼ ਰੂਮ, ਪੈਂਟਰੀ ਅਤੇ ਸਟੋਰ ਰੂਮ ਹਨ, ਜਦਕਿ ਦੂਜੀ ਮੰਜ਼ਿਲ ‘ਤੇ ਲਾਇਬ੍ਰੇਰੀ, ਰਿਕਾਰਡ ਰੂਮ, ਗੈਸਟ ਰੂਮ ਅਤੇ ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਭਵਨ ਦੀ ਉਸਾਰੀ ਦਾ ਕਰੀਬ 95 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਜਲਦ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਲੋਕਾਂ ਨੂੰ ਸਮਰਪਿਤ ਹੋਣ ਤੋਂ ਬਾਅਦ ਸਿਖਲਾਈ, ਹੁਨਰ ਵਿਕਾਸ, ਸੈਮੀਨਾਰਾਂ, ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ, ਪੁਸਤਕ ਅਧਿਐਨ ਅਤੇ ਭਾਈਚਾਰਕ ਗਤੀਵਿਧੀਆਂ ਦਾ ਇੱਕ ਮਹੱਤਵਪੂਰਨ ਕੇਂਦਰ ਬਣੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਭਵਨ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਸਮਾਜਿਕ ਨਿਆਂ, ਬਰਾਬਰੀ, ਸਿੱਖਿਆ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਦੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇੱਕ ਸਸ਼ਕਤ ਕੇਂਦਰ ਸਾਬਤ ਹੋਵੇਗਾ। ਇਸ ਨਾਲ ਸਮਾਜਿਕ ਏਕਤਾ, ਜਾਗਰੂਕਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਲੋਕ-ਭਲਾਈ ਪ੍ਰੋਜੈਕਟਾਂ ਨੂੰ ਪਹਿਲ ਦੇ ਰਹੀ ਹੈ, ਜੋ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਇੱਕ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ, ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕ-ਭਲਾਈ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Scroll to Top