Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 9:55 am

+91 90915 01313 , +91 90916 01313

punjabbanni@gmail.com
punjabbani@yahoo.com

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ 'ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ

ਸੰਗਰੂਰ, 3 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ-ਅਕਾਲੀ ਦਲ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ, ਜਦਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ 750 ਕਿਸਾਨਾਂ ਦੀਆਂ ਜਾਨਾਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਆਸੀ ਕੁਰਸੀ ਲਈ “ਪੰਜਾਬ ਵਿੱਚ ਕੁੱਝ ਵੀ ਵੇਚਣ” ਲਈ ਤਿਆਰ ਹੈ, ਜਦਕਿ ਪੰਜਾਬੀ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ।

ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਵੋਟਾਂ ਹਾਸਲ ਕਰਨ ਲਈ ਫਿਰਕੂ ਏਜੰਡਾ ਵਰਤ ਰਹੀ ਹੈ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਇਸ ਦੀ ਜਿੱਤ, ਜੋ ਅਕਾਲੀ ਦਲ ਦੇ ਸਮਰਥਨ ਨਾਲ ਹੋਈ ਹੈ, ਨੇ ਦੋਵਾਂ ਪਾਰਟੀਆਂ ਵਿਚਕਾਰ ਗੰਢਤੁਪ ਨੂੰ ਨੰਗਾ ਕਰ ਦਿੱਤਾ ਹੈ। ਇਸ ਰਾਜਨੀਤੀ ਦੀ ਤੁਲਨਾ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਨਾਲ ਕਰਦਿਆਂ ਉਨ੍ਹਾਂ ਕਿਹਾ ਕਿ ਸਕੂਲਾਂ, ਹਸਪਤਾਲਾਂ, ਬਿਜਲੀ, ਪਾਣੀ ਅਤੇ ਸੜਕਾਂ ਦੇ ਖੇਤਰ ਵਿੱਚ ਤੇਜ਼ੀ ਨਾਲ ਹੋ ਰਹੇ ਕੰਮਾਂ ਨਾਲ ਪੰਜਾਬ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ।

‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਦੇ ਹਿੱਤਾਂ ਦੇ ਉਲਟ ਵਿਰੋਧੀ ਤਾਕਤਾਂ ਨਾਲ ਹੱਥ ਮਿਲਾ ਕੇ ਹਮੇਸ਼ਾ ਪੰਜਾਬ ਵਿਰੋਧੀ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਅਕਾਲੀ-ਭਾਜਪਾ ਗਠਜੋੜ ਮਹਿਜ਼ ਸਿਆਸੀ ਲਾਹੇ ਲਈ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਅਕਾਲੀ ਸੱਤਾ ਦੀ ਖਾਤਰ ਭਾਜਪਾ ਨਾਲ ਹੱਥ ਮਿਲਾਉਣ ਲਈ ਤਿਆਰ ਹਨ, ਇਸ ਤੱਥ ਦੇ ਬਾਵਜੂਦ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਲਈ ਜ਼ਿੰਮੇਵਾਰ ਸੀ। ਜੋ ਇਹ ਦਰਸਾਉਂਦਾ ਹੈ ਕਿ ਅਕਾਲੀ ਲੀਡਰਸ਼ਿਪ ਕੋਲ ਕੋਈ ਵਿਚਾਰਧਾਰਾ ਨਹੀਂ ਬਚੀ ਹੈ ਅਤੇ ਉਹ ਸੱਤਾ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤਿਆਰ ਹੈ।”

ਮੁੱਖ ਮੰਤਰੀ ਨੇ ਲੋਕਾਂ ਨੂੰ ਤਾੜਨਾ ਕੀਤੀ ਕਿ ਜੇ ਅਕਾਲੀ-ਭਾਜਪਾ ਗਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਉਹ ਕਿਸਾਨਾਂ ‘ਤੇ ਦੁਬਾਰਾ ਕਾਲੇ ਖੇਤੀ ਕਾਨੂੰਨ ਥੋਪ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੈ। ਉਨ੍ਹਾਂ ਕਿਹਾ, “ਅਕਾਲੀ-ਭਾਜਪਾ ਗਠਜੋੜ ਦੀ ਕੋਈ ਵਿਚਾਰਧਾਰਾ ਨਹੀਂ ਹੈ ਅਤੇ ਜਨਤਕ ਭਲਾਈ ਦਾ ਕੋਈ ਏਜੰਡਾ ਨਹੀਂ ਹੈ। ਇਸ ਦਾ ਇਕੋ-ਇਕ ਮਕਸਦ ਪੰਜਾਬ ਵਿਚ ਸੱਤਾ ਹਾਸਲ ਕਰਨਾ ਹੈ। ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੇ ਸਿਆਸੀ ਡਰਾਮਿਆਂ ਵਿਚ ਨਹੀਂ ਆਉਣਗੇ ਅਤੇ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।”

ਉਨ੍ਹਾਂ ਕਿਹਾ, “ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਗੁਨਾਹਾਂ ਕਰਕੇ ਸਿਆਸੀ ਗੁੰਮਨਾਮੀ ਵਿੱਚ ਭੇਜ ਦੇਣਗੇ। ਇਸ ‘ਲੋਕ ਮਿਲਣੀ’ ਵਿੱਚ ਲੋਕਾਂ ਦੀ ਭਾਰੀ ਹਾਜ਼ਰੀ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬੀ 2027 ਵਿੱਚ ਇੱਕ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ।”

2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਸਰਬਪੱਖੀ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਹੈ ਅਤੇ ਬਿਜਲੀ, ਖੇਡਾਂ, ਸਿੱਖਿਆ, ਸਿਹਤ ਸੰਭਾਲ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਸੁਧਾਰ ਲਾਗੂ ਕੀਤੇ ਹਨ। ਉਨ੍ਹਾਂ ਕਿਹਾ, “ਅੱਜ ਚਾਰ ਸਾਢੇ ਚਾਰ ਸਾਲਾਂ ਬਾਅਦ ਮੈਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਅਤੇ ਸਾਰੀਆਂ ਗਾਰੰਟੀਆਂ ਨਿਭਾਉਣ ਤੋਂ ਬਾਅਦ ਲੋਕਾਂ ਦੇ ਸਾਹਮਣੇ ਖੜ੍ਹਾ ਹਾਂ। ਪਿਛਲੀਆਂ ਸਰਕਾਰਾਂ ਦੇ ਸ਼ਾਸਨ ਦੌਰਾਨ ਲੋਕ ਡਰ ਦੇ ਮਾਹੌਲ ਵਿੱਚ ਜਿਊਂਦੇ ਸਨ, ਜਦੋਂ ਕਿ ਨਸ਼ਿਆਂ ਨੇ ਪੰਜਾਬ ਦੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।”

ਵਿਰੋਧੀ ਧਿਰ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਉਨ੍ਹਾਂ ਦੀਆਂ ਪੰਜਾਬ ਵਿਰੋਧੀ ਨੀਤੀਆਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਰਾਜਨੀਤਿਕ ਗੁੰਮਨਾਮੀ ਵਿੱਚ ਧੱਕ ਦੇਣਗੇ।

ਉਨ੍ਹਾਂ ਕਿਹਾ ਕਿ ਇਹ ਰਵਾਇਤੀ ਸਿਆਸੀ ਪਾਰਟੀਆਂ ਸੱਤਾ ਵਿੱਚ ਰਹਿੰਦਿਆਂ ਹਮੇਸ਼ਾ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕਰਦੀਆਂ ਰਹੀਆਂ ਹਨ ਅਤੇ ਰਾਜ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦਿਆਂ “ਉਤਰ ਕਾਟੋ ਮੈਂ ਚੜ੍ਹਾਂ” ਦੀ ਖੇਡ ਖੇਡਦੀਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਦੀ ਆਪਸੀ ਗੰਢ-ਤੁੱਪ ਨੇ ਇਹ ਯਕੀਨੀ ਬਣਾਇਆ ਕਿ ਉਨ੍ਹਾਂ ਦੇ ਕੁਕਰਮ ਛੁਪੇ ਰਹਿਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਲੋਕਾਂ ਨੇ ਆਪ ਨੂੰ ਚੁਣਿਆ ਹੈ ਅਤੇ ਝਾੜੂ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਆਪਣੇ ਗੁਨਾਹਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਆਪਣੇ ਅਮਲਾਂ ਦੇ ਨਤੀਜੇ ਭੁਗਤਣੇ ਪੈਣਗੇ।”

ਨਸ਼ਿਆਂ ਦੀ ਅਲਾਮਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਪੰਜਾਬ ਦੀ ਜਵਾਨੀ ਦਾ ਬਹੁਤ ਨੁਕਸਾਨ ਕੀਤਾ ਹੈ ਅਤੇ ਲੋਕ ਜਾਣਦੇ ਹਨ ਕਿ ਨਸ਼ੇ ਦੇ ਵਪਾਰ ਨੂੰ ਕਿਸ ਨੇ ਫੈਲਣ ਦਿੱਤਾ। ਉਨ੍ਹਾਂ ਕਿਹਾ, “ਨਸ਼ੇ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਅਤੇ ਸਰਪ੍ਰਸਤੀ ਦੇਣ ਵਾਲਿਆਂ ਨੂੰ ਸੱਤਾ ਵਿੱਚ ਵਾਪਸ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜੇ ਇਹ ਪਾਰਟੀਆਂ ਵਾਪਸ ਆਉਂਦੀਆਂ ਹਨ ਤਾਂ ਉਹ ਪੰਜਾਬ ਅਤੇ ਇਸ ਦੇ ਲੋਕਾਂ ਦਾ ਸ਼ੋਸ਼ਣ ਕਰਨ ਲਈ ਇੱਕ ਵਾਰ ਫਿਰ ਅਧਿਕਾਰਾਂ ਦੀ ਦੁਰਵਰਤੋਂ ਕਰਨਗੀਆਂ।”

ਅਕਾਲੀ ਆਗੂ ਸੁਖਬੀਰ ਬਾਦਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਟੁੱਟੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਸੁੱਖ-ਸਹੂਲਤਾਂ ਅਤੇ ਆਲੀਸ਼ਾਨ ਮਾਹੌਲ ਵਿੱਚ ਬਿਤਾਈ ਹੈ। ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਕਾਨਵੈਂਟ ਦੇ ਪੜ੍ਹੇ ਨੇਤਾ ਹਨ, ਜੋ ਪੰਜਾਬ ਦੀ ਭੂਗੋਲਿਕ ਸਥਿਤੀ ਬਾਰੇ ਵੀ ਨਹੀਂ ਜਾਣਦੇ ਪਰ ਸੂਬੇ ‘ਤੇ ਰਾਜ ਕਰਨਾ ਚਾਹੁੰਦੇ ਹਨ। ਬਾਕੀ ਸਭ ਕੁਝ ਛੱਡੋ, ਉਹ ਪੰਜਾਬ ਦੀਆਂ ਬੁਨਿਆਦੀ ਫਸਲਾਂ ਵਿੱਚ ਵੀ ਫਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੀ ਬਹੁਤ ਘੱਟ ਸਮਝ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕਰ ਕੇ ਅਤੇ ਸਰਪ੍ਰਸਤੀ ਦੇ ਕੇ ਪੰਜਾਬ ਦੀਆਂ “ਪੀੜ੍ਹੀਆਂ ਦਾ ਘਾਣ” ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਵੇਚਣ ਜਾਂ ਵੰਡਣ ਲਈ ਸਰਕਾਰੀ ਵਾਹਨਾਂ ਦੀ ਵਰਤੋਂ ਕੀਤੀ ਗਈ ਅਤੇ ਰਾਜਨੀਤਿਕ ਹਿੱਤਾਂ ਲਈ ਧਰਮ ਦਾ ਸਹਾਰਾ ਲਿਆ ਗਿਆ। ਉਨ੍ਹਾਂ ਕਿਹਾ, “ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਨਾ ਪਾਪ ਹੈ। ਅਕਾਲੀ ਨੇਤਾਵਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਸਰਮਾਏ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਹੁਣ ਸੂਬੇ ਨੂੰ ਦੁਬਾਰਾ ਲੁੱਟਣ ਲਈ ਦਿੱਲੀ ਨਾਲ ਗਠਜੋੜ ਦੇ ਸੁਪਨੇ ਦੇਖ ਰਹੇ ਹਨ। ਉਨ੍ਹਾਂ ਦੇ ਹਿੱਤ ਹਮੇਸ਼ਾ ਆਪਣੇ ਤੱਕ ਸੀਮਤ ਰਹੇ ਹਨ, ਜਦਕਿ ਆਪ ਸਿਰਫ਼ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਹੈ।”

ਕਾਂਗਰਸ ਦੀ ਅੰਦਰੂਨੀ ਕਲੇਸ਼ ‘ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਕਾਂਗਰਸੀ ਲੀਡਰ ਸਿਆਸੀ ਤਾਕਤ ਲਈ ਆਪਸ ‘ਚ ਲੜ ਰਹੇ ਹਨ, ਉੱਥੇ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, “ਉਹ ਸੱਤਾ ਲਈ ਆਪਸ ਵਿੱਚ ਝਗੜ ਰਹੇ ਹਨ, ਜਦਕਿ ਅਸੀਂ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਾਂ। ਸਾਡੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ ਸੰਭਾਲ ਅਤੇ ਲੋਕਾਂ ਲਈ ਭਲਾਈ ਯੋਜਨਾਵਾਂ ਲਈ ਹੈ। ਕਾਂਗਰਸੀ ਆਗੂ ਇੱਕ ਦੂਜੇ ਨਾਲ ਅੱਖ ਵੀ ਨਹੀਂ ਮਿਲਾਉਂਦੇ ਕਿਉਂਕਿ ਉਨ੍ਹਾਂ ਦੀ ਇੱਕੋ-ਇੱਕ ਚਿੰਤਾ ਸੱਤਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਇਸ ਦਾ ਇੱਕੋ ਇੱਕ ਮਕਸਦ ਸੱਤਾ ਹਾਸਲ ਕਰਨਾ ਤੇ ਸੂਬੇ ਦੇ ਸਰਮਾਏ ਨੂੰ ਲੁੱਟਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ, ਜੋ ਆਪਣੀ ਅੰਦਰੂਨੀ ਲੜਾਈ ਕਰਕੇ ਢਹਿ ਢੇਰੀ ਹੋ ਜਾਵੇਗੀ। ਉਨ੍ਹਾਂ ਕਿਹਾ, “ਇਹ ਅਫਸੋਸ ਦੀ ਗੱਲ ਹੈ ਕਿ ਪਾਰਟੀ ਨੇਤਾਵਾਂ ਨੂੰ ਇੱਕਜੁੱਟ ਕਰਨ ਦਾ ਦਾਅਵਾ ਕਰਕੇ ਪੰਜਾਬ ਆਉਂਦੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਆਗੂਆਂ ਦੇ ਨਾਂ ਦਾ ਉੱਚਾਰਨ ਕਿਵੇਂ ਕਰਨਾ ਹੈ। ਸੱਤਾ ਵਿੱਚ ਵਾਪਸੀ ਦੇ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਸਿਉਂਕ ਵਾਂਗ ਕੰਮ ਕੀਤਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਬਰਬਾਦ ਕੀਤਾ ਅਤੇ ਸੂਬੇ ਨੂੰ ਪਿੱਛੇ ਧੱਕ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨੇਤਾ ਕਦੇ ਵੀ ਇੱਕ ਦੂਜੇ ਵਿਰੁੱਧ ਨਹੀਂ ਬੋਲਦੇ, ਪਰ ਉਹ ਹਰ ਰੋਜ਼ ਮੇਰੇ ਵਿਰੁੱਧ ਜ਼ਹਿਰ ਉਗਲਦੇ ਹਨ ਕਿਉਂਕਿ ਮੈਂ ਲੋਕਾਂ ਦੇ ਸਾਹਮਣੇ ਉਨ੍ਹਾਂ ਨੂੰ ਨੰਗਾ ਕਰ ਦਿੱਤਾ ਹੈ। ਪੰਜਾਬੀ ਇਨ੍ਹਾਂ ਪਾਰਟੀਆਂ ਦੇ ਲੋਕ ਵਿਰੋਧੀ ਰਵੱਈਏ ਨੂੰ ਜਾਣਦੇ ਹਨ ਕਿਉਂਕਿ ਇਹ ਕਦੇ ਵੀ ਪੰਜਾਬ ਅਤੇ ਇਸ ਦੇ ਲੋਕਾਂ ਦੇ ਵਫ਼ਾਦਾਰ ਨਹੀਂ ਰਹੇ।”

ਆਪਣੀ ਸਰਕਾਰ ਦੀ ਲੋਕ ਪੱਖੀ ਸ਼ਾਸਨ ਪ੍ਰਣਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ, “ਟੈਕਸ ਦਾ ਪੈਸਾ ਲੋਕਾਂ ਦਾ ਹੈ। ਅਸੀਂ ਇਸ ਨੂੰ ਉਨ੍ਹਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖ਼ਰਚ ਕਰ ਰਹੇ ਹਾਂ। ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਦੇ ਵਿਕਾਸ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਕੋਲ ਵਾਪਸ ਆ ਰਿਹਾ ਹੈ।”

Scroll to Top