ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ

ਥਾਣਾ ਕੋਤਵਾਲੀ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ
ਪਟਿਆਲਾ, 27 ਜੁਲਾਈ () : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਾਨਵ ਗਰਗ ਪੁੱਤਰ ਵਿਪਨ ਕੁਮਾਰ ਵਾਸੀ ਗੁਰਬਖਸ਼ ਕਾਲੋਨੀ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 305, 331 (4), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਦੱਸਿਆ ਕਿ 25, 26 ਜੁਲਾਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਉਸਦੇ ਜੌੜੀਆਂ ਭੱਠੀਆਂ ਸ਼ਿਥਤ ਗਰਗ ਇਲੈਕਟ੍ਰੋ ਦੇ ਨਾਮ ਤੇ ਬਣੇ ਸ਼ੋਅਰੂਮ ਵਿਚੋਂ 60, 65 ਨਵੇਂ ਮੋਬਾਇਲ ਫੋਨ, ਅਸੈਸਰੀ ਅਤੇ ਸਮਾਰਟ ਘੜੀਆਂ ਚੋਰੀ ਕਰ ਲਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top