ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਇਕ ਵਿਰੁੱਧ ਪ੍ਰੀਜਨ ਐਕਟ ਤਹਿਤ ਕੇਸ ਦਰਜ

ਥਾਣਾ ਤ੍ਰਿਪੜੀ ਪੁਲਸ ਨੇ ਕੀਤਾ ਇਕ ਵਿਰੁੱਧ ਪ੍ਰੀਜਨ ਐਕਟ ਤਹਿਤ ਕੇਸ ਦਰਜ
ਪਟਿਆਲਾ, 5 ਅਗਸਤ () : ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਕਰਨਵੀਰ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਰੁੱਧ ਪ੍ਰੀਜਨ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਮੇਸ਼ਵਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਸੈਦਖੇੜੀ ਥਾਣਾ ਗੰਡਾ ਖੇੜੀ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕੇਂਦਰੀ ਜੇਲ ਪਟਿਆਲਾ ਦੇ ਸੁਪਰਡੈਂਟ ਕਰਨਵੀਰ ਨੇ ਦੱਸਿਆ ਕਿ ਕੇਂਦਰੀ ਜੇਲ ਪਟਿਆਲਾ ਵਿਚ ਜਦੋਂ ਚੈਕਿੰਗ ਕੀਤੀ ਗਈ ਤਾਂ ਪ੍ਰਮੇਸ਼ਵਰ ਸਿੰਘ ਕੋਲੋਂ ਜਿਸਮਾਨੀ ਤਲਾਸ਼ੀ ਦੌਰਾਨ ਇਕ ਹੀਰੋ ਕੰਪਨੀ ਦਾ ਮੋਬਾਇਲ ਤੇਸਿੰਮ ਕਾਰਡ ਵੀ ਬਰਾਮਦ ਹੋਇਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Comment

Your email address will not be published. Required fields are marked *

Scroll to Top