ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਕੇ ਮੁੰਬਈ ਪੁਲਸ ਨੇ ਵਧਾਈ ਸੁਰਖਿਆ, ਤੈਨਾਤ ਕੀਤੇ ਪੁਲਸ ਮੁਲਾਜਮ
ਮੁੰਬਈ, 27 ਨਵੰਬਰ : ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੇ ਸ਼ੁੱਕਰਵਾਰ ਨੂੰ ਮੁੰਬਈ ਦੇ ਮਹਾਲਕਸ਼ਮੀ ਰੇਸਕੋਰਸ ਵਿਖੇ ਹੋਣ ਜਾ ਰਹੇ ਸ਼ੋਅ ਨੂੰ ਲੈ ਕੇ ਇਕ ਪਾਸੇ ਜਿਥੇ ਧਮਕੀਆਂ ਦਾ ਸਿਲਸਿਲਾ ਜਾਰੀ ਹੈ, ਉਥੇ ਦੂਸਰੇ ਪਾਸੇ ਮੁੰਬਈ ਪੁਲਸ ਨੇ ਵੀ ਸਖਤ ਸੁਰਖਿਆ ਪ੍ਰਬੰਧ ਕਰ ਲਏ ਹਨ, ਜਿਸ ਕਾਰਨ ਪੁਲਸ ਨੇ ਸਮਾਗਮ ਵਾਲੀ ਥਾਂ ਦੇ ਆਲੇ ਦੁਆਲੇ ਵੱਡੀ ਗਿਣਤੀ ਵਿਚ ਪੁਲਸ ਮੁਲਾਜਮਾਂ ਦੀ ਤੈਨਾਤੀ ਕਰ ਦਿੱਤੀ ਹੈ।
ਜਾਣਕਾਰੀ ਦੇ ਅਨੁਸਾਰ ਇਹ ਕਦਮ ਸਮਾਗਮ ਵਾਲੀ ਥਾਂ ਅਤੇ ਮੈਟਰੋ ਸਟੇਸ਼ਨਾਂ ’ਤੇ ਸੰਭਾਵੀ ਹਮਲਿਆਂ ਸਬੰਧੀ ਮਿਲੀ ਧਮਕੀ ਭਰੀ ਈਮੇਲ ਤੋਂ ਬਾਅਦ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੀ ਬਰਸੀ ਮੌਕੇ ਵੀਰਵਾਰ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਸੀ। ਇਸ ਵਿੱਚ ਮੇਅਰ ਦਫ਼ਤਰ, ਮੈਟਰੋ ਰੇਲਵੇ ਸਟੇਸ਼ਨਾਂ ਅਤੇ ਦਿਲਜੀਤ ਦੋਸਾਂਝ ਦੇ ਕੰਸਰਟ ਵਾਲੀ ਥਾਂ ’ਤੇ ਧਮਾਕੇ ਕਰਨ, ਗਰਨੇਡ ਹਮਲੇ ਕਰਨ ਅਤੇ ਆਈ.ਈ.ਡੀ. ਲਗਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ।