Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:37 pm

+91 90915 01313 , +91 90916 01313

punjabbanni@gmail.com
punjabbani@yahoo.com

ਦੁੱਧ ਹੋਇਆ ਮਹਿੰਗਾ : ਵੇਰਕਾ ਨੇ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਦੁੱਧ ਹੋਇਆ ਮਹਿੰਗਾ : ਵੇਰਕਾ ਨੇ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਚੰਡੀਗੜ੍ਹ, 14 ਮਈ 2026 :  ਪੰਜਾਬ ਦੀ ਮਸ਼ਹੂਰ ਡੇਅਰੀ ਬ੍ਰਾਂਡ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਲਾਗੂ ਕੀਤੀਆਂ ਨਵੀਆਂ ਦਰਾਂ ਤਹਿਤ ਇੱਕ ਲੀਟਰ ਫੁੱਲ ਕ੍ਰੀਮ ਦੁੱਧ ਦਾ ਪੈਕੇਟ 71 ਰੁਪਏ ਵਿੱਚ ਮਿਲੇਗਾ, ਜੋ ਪਹਿਲਾਂ 69 ਰੁਪਏ ਦਾ ਸੀ। ਇਸੇ ਤਰ੍ਹਾਂ ਅੱਧਾ ਲੀਟਰ ਫੁੱਲ ਕ੍ਰੀਮ ਦੁੱਧ 35 ਰੁਪਏ ਤੋਂ ਵੱਧ ਕੇ 36 ਰੁਪਏ ਹੋ ਗਿਆ ਹੈ। ਸਟੈਂਡਰਡ ਦੁੱਧ ਦੀ ਕੀਮਤ 32 ਤੋਂ 33 ਰੁਪਏ ਅਤੇ ਟੋਨਡ ਦੁੱਧ ਦੀ ਕੀਮਤ 29 ਤੋਂ 30 ਰੁਪਏ ਕਰ ਦਿੱਤੀ ਗਈ ਹੈ।

ਦਸ ਦਈਏ ਕਿ ਨਵੀਆਂ ਕੀਮਤਾਂ ਚੰਡੀਗੜ੍ਹ, ਮੋਹਾਲੀ, ਪੰਚਕੂਲਾ, ਰੂਪਨਗਰ ਅਤੇ ਨੇੜਲੇ ਖੇਤਰਾਂ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਕੰਪਨੀ ਨੇ ਵੱਖ-ਵੱਖ ਕਿਸਮ ਦੇ ਦੁੱਧ ‘ਤੇ ਇੱਕ ਤੋਂ ਦੋ ਰੁਪਏ ਪ੍ਰਤੀ ਲੀਟਰ ਤੱਕ ਵਾਧਾ ਕੀਤਾ ਹੈ। ਹਾਲਾਂਕਿ, 200 ਮਿਲੀਲੀਟਰ ਡੀਟੀਐਮ, 350 ਮਿਲੀਲੀਟਰ ਟੀਐਮ ਅਤੇ 6 ਲੀਟਰ ਵਾਲੇ ਪੈਕ ਦੀਆਂ ਕੀਮਤਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਦੁੱਧ ਦੀਆਂ ਨਵੀਆਂ ਕੀਮਤਾਂ ਲਾਗੂ ਹੋਣ ਨਾਲ ਘਰੇਲੂ ਖਰਚੇ ‘ਤੇ ਸਿੱਧਾ ਅਸਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Scroll to Top