Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 5:05 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਨੂੰ ਜੀਦ ਵਿਚ ਟ੍ਰੇਨ ਨੂੰ ਦੇਣਗੇ ਹਰੀ ਝੰਡੀ

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਨੂੰ ਜੀਦ ਵਿਚ ਟ੍ਰੇਨ ਨੂੰ ਦੇਣਗੇ ਹਰੀ ਝੰਡੀ

ਜੀਂਦ, 13 ਜੁਲਾਈ 2026 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਾਮੀ 17 ਨੂੰ ਜੀਦ ਵਿਚ ਪੁੱਜਣਗੇ, ਜੋਕਿ ਊਥੇ ਇਕ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਅੱਜ ਇਸ ਫੇਰੀ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੌਰਾ ਕਰਕੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਏਕਲਵਿਆ ਸਟੇਡੀਅਮ ਦਾ ਦੌਰਾ ਕਰਦਿਆਂ ਸਮਾਗਮ ਸਥਾਨ ਦੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਮੁੱਖ ਪੰਡਾਲ, ਪਾਰਕਿੰਗ ਪ੍ਰਬੰਧ, ਸੈਕਟਰ ਲੇਆਉਟ, ਮੀਡੀਆ ਲਾਊਂਜ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਲੋੜੀਂਦੀਆਂ ਵਿਵਸਥਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਨਾਲ ਜੁੜੇ ਇਸ ਮਹੱਤਵਪੂਰਨ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀਂਦ ਤੋਂ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣਗੇ। ਜੀਂਦ ਅਤੇ ਸੋਨੀਪਤ ਵਿਚਾਲੇ ਚੱਲਣ ਵਾਲੀ ਇਹ ਟ੍ਰੇਨ ਹਰਿਆਣਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਇੱਕ ਇਤਿਹਾਸਕ ਅਤੇ ਵੱਡੀ ਪ੍ਰਾਪਤੀ ਸਾਬਤ ਹੋਵੇਗੀ।

Scroll to Top