ਨਵੀਂ ਦਿੱਲੀ, 23 ਮਈ 2026 : ਦੇਸ਼ ਦੇ ਨੌਜਵਾਨਾਂ ਦਾ ਭਵਿਖ ਸੰਵਾਰਨ ਲਈ ਅੱਜ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁੱਕਤੀ ਪੱਤਰਾਂ ਦੀ ਵੰਡ ਕੀਤੀ ਹੈ।
ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਨਿਯੁਕਤ ਨੌਜਵਾਨਾਂ ਨੂੰ ਰੇਲਵੇ, ਗ੍ਰਹਿ ਮੰਤਰਾਲਾ, ਸਿਹਤ ਸੇਵਾਵਾਂ, ਵਿੱਤੀ ਸੰਸਥਾਵਾਂ ਅਤੇ ਉੱਚ ਸਿੱਖਿਆ ਖੇਤਰ ਸਮੇਤ ਕਈ ਮਹੱਤਵਪੂਰਨ ਵਿਭਾਗਾਂ ਵਿੱਚ ਤਾਇਨਾਤ ਕੀਤਾ ਜਾਵੇਗਾ ਅਤੇ ਇਹ ਨਿਯੁਕਤੀਆਂ ਵੱਖ-ਵੱਖ ਮੰਤਰਾਲਿਆਂ ਅਤੇ ਸਰਕਾਰੀ ਵਿਭਾਗਾਂ ਵਿੱਚ ਕੀਤੀਆਂ ਗਈਆਂ ਹਨ।
ਇਸ ਮੌਕੇ ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ 19ਵੇਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਦੇ 47 ਸ਼ਹਿਰਾਂ ਨਾਲ ਜੁੜੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਚੁਣੇ ਗਏ ਉਮੀਦਵਾਰਾਂ ਨਾਲ ਸੰਵਾਦ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰਵਾਏ ਗਏ 18 ਰੋਜ਼ਗਾਰ ਮੇਲਿਆਂ ਰਾਹੀਂ ਲਗਭਗ 12 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।