Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:14 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪਟਿਆਲਾ ਵਿਖੇ 'ਪੀ.ਐਮ. ਸਵਨਿਧੀ ਮਹੋਤਸਵ' ਧੂਮ-ਧਾਮ ਨਾਲ ਆਯੋਜਿਤ

ਨਗਰ ਨਿਗਮ ਪਟਿਆਲਾ ਵਿਖੇ 'ਪੀ.ਐਮ. ਸਵਨਿਧੀ ਮਹੋਤਸਵ' ਧੂਮ-ਧਾਮ ਨਾਲ ਆਯੋਜਿਤ

ਪਟਿਆਲਾ, 26 ਜੂਨ : ਨਗਰ ਨਿਗਮ ਪਟਿਆਲਾ ਵਿਖੇ ਅੱਜ ਮਾਨਯੋਗ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ (PCS) ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਸਵਨਿਧੀ (ਪੀ.ਐਮ. ਸਵਨਿਧੀ) ਯੋਜਨਾ ਤਹਿਤ ਇੱਕ ਵਿਸ਼ੇਸ਼ ‘ਪੀ.ਐਮ. ਸਵਨਿਧੀ ਮਹੋਤਸਵ’ ਦਾ ਆਯੋਜਨ ਕੀਤਾ ਗਿਆ।
ਇਸ ਮਹੋਤਸਵ ਵਿੱਚ ਸ਼ਹਿਰ ਦੇ ਲਗਭਗ 150 ਸਟ੍ਰੀਟ ਵੈਂਡਰਾਂ (ਰੇਹੜੀ-ਫੜ੍ਹੀ ਵਾਲਿਆਂ) ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਛੋਟੇ ਵਪਾਰੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕਰਨਾ, ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣਾਉਣਾ ਅਤੇ ਯੋਜਨਾ ਦਾ ਸਹੀ ਲਾਭ ਲੈ ਕੇ ਸਮੇਂ ਸਿਰ ਕਰਜ਼ਾ ਮੋੜਨ ਵਾਲੇ ਸਫ਼ਲ ਲਾਭਪਾਤਰੀਆਂ ਨੂੰ ਸਨਮਾਨਿਤ ਕਰਨਾ ਸੀ।
ਸਮਾਗਮ ਦੌਰਾਨ ਪੀ.ਐਮ. ਸਵਨਿਧੀ ਯੋਜਨਾ ਅਧੀਨ ਬੈਂਕਾਂ ਪਾਸੋਂ ਲਏ ਕਰਜ਼ੇ ਦੀਆਂ ਸਾਰੀਆਂ ਕਿਸ਼ਤਾਂ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਅਦਾ ਕਰਨ ਵਾਲੇ ਸਟ੍ਰੀਟ ਵੈਂਡਰਾਂ ਨੂੰ ਮੇਅਰ ਕੁੰਦਨ ਗੋਗੀਆ ਅਤੇ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਾਰੋਬਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਹਜ਼ਾਰਾਂ ਛੋਟੇ ਵਪਾਰੀਆਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਵਿੱਚ ਵੱਡੀ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਨਾਲ ਸਮੇਂ ਸਿਰ ਕਰਜ਼ਾ ਵਾਪਸ ਕਰਨ ਵਾਲੇ ਲਾਭਪਾਤਰੀ ਦੂਜੇ ਵੈਂਡਰਾਂ ਲਈ ਪ੍ਰੇਰਣਾ ਸਰੋਤ ਹਨ, ਜਿਸ ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਬੈਂਕਾਂ ਵੱਲੋਂ ਹੋਰ ਵੱਡੀਆਂ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਦਾ ਰਸਤਾ ਸਾਫ਼ ਹੁੰਦਾ ਹੈ।
ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਸਟ੍ਰੀਟ ਵੈਂਡਰਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸੁਰੱਖਿਆ, ਆਲੇ-ਦੁਆਲੇ ਦੀ ਸਫ਼ਾਈ ਅਤੇ ਸਿਹਤ ਸਬੰਧੀ ਮਾਪਦੰਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
Scroll to Top