Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 30 Oct 2026 | 11:26 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

ਨਗਰ ਨਿਗਮ ਵਿਖੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

ਪਟਿਆਲਾ, 30 ਅਕਤੂਬਰ : ਸ਼੍ਰਿਸ਼ਟੀਕਰਤਾ, ਤ੍ਰਿਕਾਲਦਰਸ਼ੀ ਭਗਵਾਨ ਵਾਲਮੀਕਿ ਜੀ ਦਾ ਪਾਵਨ ਪ੍ਰਗਟ ਦਿਵਸ ਅੱਜ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿਖੇ ਨਗਰ ਨਿਗਮ ਕਰਮਚਾਰੀ ਦਲ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਸਮਾਗਮ ਦੌਰਾਨ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਗਵਾਨ ਵਾਲਮੀਕਿ ਜੀ ਦੇ ਸਰੂਪ ਅੱਗੇ ਨਤਮਸਤਕ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ ਨੇ ਸਮੂਹ ਸ਼ਹਿਰ ਵਾਸੀਆਂ ਤੇ ਨਿਗਮ ਮੁਲਾਜ਼ਮਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਮਹਾਨ ਧਰਮ ਗ੍ਰੰਥ ‘ਰਾਮਾਇਣ’ ਦੀ ਰਚਨਾ ਕਰਕੇ ਸਮੁੱਚੀ ਮਾਨਵਤਾ ਨੂੰ ਸੱਚ, ਧਰਮ, ਆਪਸੀ ਪਿਆਰ ਅਤੇ ਬਰਾਬਰੀ ਦੇ ਮਾਰਗ ‘ਤੇ ਚੱਲਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਸਮੁੱਚੇ ਸਮਾਜ ਲਈ ਚਾਨਣ ਮੁਨਾਰਾ ਹਨ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਹੀ ਇੱਕ ਆਦਰਸ਼ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਮੇਅਰ ਕੁੰਦਨ ਗੋਗੀਆ ਨੇ ਨਗਰ ਨਿਗਮ ਕਰਮਚਾਰੀ ਦਲ ਵੱਲੋਂ ਕਰਵਾਏ ਗਏ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨਿਗਮ ਦੇ ਕਰਮਚਾਰੀ ਸ਼ਹਿਰ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਸਮਾਗਮ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਗਵਾਨ ਵਾਲਮੀਕਿ ਜੀ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਆਪਣੇ ਨਿੱਜੀ ਜੀਵਨ ਅਤੇ ਲੋਕ-ਸੇਵਾ ਦੇ ਕਾਰਜਾਂ ਵਿੱਚ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਲਾਗੂ ਕਰਨ ਦਾ ਸਾਂਝਾ ਪ੍ਰਣ ਲਿਆ।

ਇਸ ਮੌਕੇ ਨਗਰ ਨਿਗਮ ਕਰਮਚਾਰੀ ਦਲ ਦੇ ਪ੍ਰਧਾਨ ਕੇਵਲ ਕ੍ਰਿਸ਼ਨ, ਚੇਅਰਮੈਨ ਜਤਿੰਦਰ ਕੁਮਾਰ ਪ੍ਰਿੰਸ, ਅਨਿਲ ਕੁਮਾਰ, ਦੀਪਕ ਸਹੋਤਾ, ਗੁਰਵਿੰਦਰ ਸਿੰਘ ਸੋਢੀ, ਚਰਨਜੀਤ ਸਿੰਘ, ਮੋਹਿਤ ਕੁਮਾਰ ਸਮੇਤ ਨਿਗਮ ਦੇ ਸਮੂਹ ਅਧਿਕਾਰੀ, ਕਰਮਚਾਰੀ ਦਲ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਸਟਾਫ਼ ਮੈਂਬਰ ਹਾਜ਼ਰ ਸਨ।

Scroll to Top