ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ ਦਾ ਨਾਂ ਹੁਣ ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ

ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ
ਦਿੱਲੀ-
ਦਿੱਲੀ ਦੇ ਤੀਨ ਮੂਰਤੀ ਭਵਨ ਕੰਪਲੈਕਸ ਵਿਚ ਸਥਿਤ ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ (ਐੱਨਐੱਮਐੱਮਐੱਲ) ਦਾ ਨਾਂ ਬਦਲ ਕੇ ‘ਪ੍ਰਧਾਨ ਮੰਤਰੀ ਮਿਊਜ਼ੀਅਮ ਐਂਡ ਲਾਇਬ੍ਰੇਰੀ ਸੁਸਾਇਟੀ’ ਰੱਖ ਦਿੱਤਾ ਗਿਆ ਹੈ, ਜਿਸ ’ਤੇ ਕਾਂਗਰਸ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਤੀਨ ਮੂਰਤੀ ਭਵਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਸਰਕਾਰੀ ਰਿਹਾਇਸ਼ ਸੀ। ਸਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੇ ਕਿਹਾ ਕਿ ਐੱਨਐੱਮਐੱਮਐੱਲ ਦੀ ਵਿਸ਼ੇਸ਼ ਬੈਠਕ ਨੇ ਇਸ ਦਾ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੀ ਪ੍ਰਧਾਨਗੀ ਸੁਸਾਇਟੀ ਦੇ ਮੀਤ ਪ੍ਰਧਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼ ਨੇ ਨਾਂ ਬਦਲਣ ਦੀ ਨਿੰਦਾ ਕੀਤੀ ਹੈ।

Leave a Comment

Your email address will not be published. Required fields are marked *

Scroll to Top