Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 4:09 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ (ਐੱਸ.ਸੀ.) ਦਾ ਦਰਜਾ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਿਰਧਾਰਤ ਪ੍ਰਕਿਰਿਆ ਪੂਰੀ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਡਾ. ਬਲਜੀਤ ਕੌਰ ਨੇ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਸਮਾਜ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਲਈ ਉਸ ਦੀ ਸਮਾਜਿਕ, ਆਰਥਿਕ, ਇਤਿਹਾਸਕ ਅਤੇ ਭੂਗੋਲਿਕ ਸਥਿਤੀ ਦਾ ਵਿਸਤ੍ਰਿਤ ਅਧਿਐਨ ਕੀਤਾ ਜਾਂਦਾ ਹੈ। ਇਸ ਦੌਰਾਨ ਸਬੰਧਤ ਸਮਾਜ ਨਾਲ ਜੁੜੇ ਸਮਾਜਿਕ ਪੱਖਾਂ, ਰਵਾਇਤੀ ਸਥਿਤੀ ਅਤੇ ਸਮਾਜਿਕ ਭੇਦਭਾਵ ਜਾਂ ਛੂਤ-ਛਾਤ ਵਰਗੇ ਮੁੱਦਿਆਂ ਦਾ ਵੀ ਮੁਲਾਂਕਣ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਪੱਧਰ ’ਤੇ ਤਿਆਰ ਕੀਤੀਆਂ ਵਿਸਤ੍ਰਿਤ ਰਿਪੋਰਟਾਂ ਅਤੇ ਸਹਾਇਕ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਜ ਸਰਕਾਰ ਵੱਲੋਂ ਮਾਮਲੇ ਨੂੰ ਅੱਗੇ ਵਧਾਇਆ ਜਾਂਦਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅਤੇ ਲੋੜੀਂਦੇ ਸਪੋਰਟਿੰਗ ਦਸਤਾਵੇਜ਼ਾਂ ਸਮੇਤ ਪ੍ਰਸਤਾਵ ਜਲਦ ਹੀ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪ੍ਰਸਤਾਵ ਭੇਜੇ ਜਾਣ ਉਪਰੰਤ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਅਗਲੀ ਜਾਂਚ ਅਤੇ ਵਿਚਾਰ ਲਈ ਰਜਿਸਟਰਾਰ ਜਨਰਲ ਆਫ਼ ਇੰਡੀਆ (RGI) ਅਤੇ ਇਸ ਤੋਂ ਬਾਅਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਭੇਜਿਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਨਿਰਧਾਰਤ ਪ੍ਰਕਿਰਿਆ ਤਹਿਤ ਸਮਾਜ ਦੇ ਸਮਾਜਿਕ, ਆਰਥਿਕ ਅਤੇ ਹੋਰ ਸਬੰਧਤ ਪੱਖਾਂ ਦਾ ਵਿਸਤ੍ਰਿਤ ਅਧਿਐਨ ਕਰਨ ਉਪਰੰਤ ਹੀ ਕਿਸੇ ਵੀ ਸਮਾਜ ਨੂੰ ਐਸ.ਸੀ. ਦਾ ਦਰਜਾ ਦੇਣ ਸਬੰਧੀ ਫੈਸਲਾ ਲਿਆ ਜਾਂਦਾ ਹੈ।

ਪੰਜਾਬ ਸਰਕਾਰ ਸਮਾਜਿਕ ਬਰਾਬਰੀ, ਨਿਆਂ ਅਤੇ ਹਰੇਕ ਵਰਗ ਦੇ ਸਨਮਾਨਪੂਰਵਕ ਜੀਵਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵੰਚਿਤ ਅਤੇ ਪੱਛੜੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

Scroll to Top