Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:27 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ

ਨਾਭਾ, 27 ਜਨਵਰੀ : ਪੰਜਾਬ ਪੁਲਸ ਵਿਚ ਸੇਵਾਵਾਂ ਨਿਭਾ ਰਹੇ ਹੌਲਦਾਰ ਅਮਨਦੀਪ ਸਿੰਘ ਨਾਭਾ ਵਿਖੇ ਹੋਈ ਹਤਿਆ ਤੋ ਬਾਅਦ ਅੱਜ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਲੋੜੀਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਆਰੋਪੀਆਂ ਦੀ ਭਾਲ ਜਾਰੀ ਹੈ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਕੁਝ ਅਣਪਛਾਤਿਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਨਾਮਜ਼ਦ ਮੁਲਜ਼ਮ ਨਾਭਾ ਦੇ ਬੌੜਾਂ ਗੇਟ ਨੇੜੇ ਵਾਲਮੀਕਿ ਬਸਤੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਸ ਘਟਨਾ ਤੋਂ ਬਾਅਦ ਅੱਜ ਵਿਧਾਇਕ ਦੇਵ ਮਾਨ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮ੍ਰਿਤਕ ਦੇ ਪਿਤਾ ਨਾਲ ਫੋਨ ਰਾਹੀਂ ਗੱਲ ਕਰਕੇ ਦੁੱਖ ਪ੍ਰਗਟਾਇਆ ਤੇ ਹੋਰ ਵੀ ਵੱਖ ਵੱਖ ਨੇਤਾਵਾਂ ਤੇ ਸਾਮਾਜਿਕ ਲੋਕਾਂ ਨੇ ਦੁਖ ਦੇਪ੍ਰਗਟਾਵੇ ਕੀਤੇ ਹਨ। ਦੂਜੇ ਪਾਸੇ ਪੁਲੀਸ ਵੱਲੋਂ ਮੁਲਜ਼ਮਾਂ ਦੇ ਘਰਾਂ ’ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲੀਸ ਜਾਂਚ ਮੁਤਾਬਕ ਮਾਮੂਲੀ ਰਕਮ ਨੂੰ ਲੈ ਕੇ ਪੁਲੀਸ ਮੁਲਾਜ਼ਮ ਨਾਲ ਹੋਈ ਤਕਰਾਰ ਬਾਅਦ ਵਿੱਚ ਹਿੰਸਕ ਰੂਪ ਧਾਰ ਗਈ। ਝਗੜੇ ਤੋਂ ਬਾਅਦ ਦੂਜੇ ਪੱਖ ਨੇ ਆਪਣੇ ਸਾਥੀਆਂ ਨੂੰ ਬੁਲਾ ਲਿਆ ਅਤੇ ਪੁਲੀਸ ਹੌਲਦਾਰ ਅਮਨਦੀਪ ਸਿੰਘ ਅਤੇ ਉਸ ਦੇ ਭਰਾ ਨਵਦੀਪ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਅਮਨਦੀਪ ਸਿੰਘ ਦੀ ਮੌਤ ਹੋ ਗਈ, ਜਦਕਿ ਨਵਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ। ਮਾਮਲੇ ਦੀ ਅੱਗੇ ਜਾਂਚ ਪੜਤਾਲ ਚਲ ਰਹੀ ਹੈ।

Scroll to Top