Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 1:50 am

+91 90915 01313 , +91 90916 01313

punjabbanni@gmail.com
punjabbani@yahoo.com

ਨਿਗਮ ਵਲੋਂ "ਮਿਸ਼ਨ ਕਲੀਨ ਪੰਜਾਬ" ਤਹਿਤ ਪਰਸ਼ੂਰਾਮ ਚੌਂਕ ਤੋਂ ਸਨੌਰੀ ਅੱਡੇ ਤੱਕ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਨਿਗਮ ਵਲੋਂ "ਮਿਸ਼ਨ ਕਲੀਨ ਪੰਜਾਬ" ਤਹਿਤ ਪਰਸ਼ੂਰਾਮ ਚੌਂਕ ਤੋਂ ਸਨੌਰੀ ਅੱਡੇ ਤੱਕ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ

ਪਟਿਆਲਾ, 3 ਸਤੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਮਕਸਦ ਨਾਲ ਆਰੰਭੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਪਟਿਆਲਾ ਵੱਲੋਂ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਪਟਿਆਲਾ ਦੇ  ਪਰਸ਼ੂਰਾਮ ਚੌਂਕ ਤੋਂ ਲੈ ਕੇ ਸਨੌਰੀ ਅੱਡੇ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।

ਇਸ ਮੁਹਿੰਮ ਦੀ ਅਗਵਾਈ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਐਡੀਸ਼ਨਲ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਸਾਂਝੇ ਤੌਰ ‘ਤੇ ਕੀਤੀ। ਇਸ ਮੌਕੇ ਕੌਂਸਲਰ ਬਿੱਟੂ ਜੀ, ਕੌਂਸਲਰ ਨੇਹਾ ਸਿੱਧੂ, ਕੌਂਸਲਰ ਰਾਜੂ ਸਾਹਨੀ, ਯੂਥ ਆਗੂ ਸਿਮਰਪ੍ਰੀਤ ਸਿੰਘ ਸਮੇਤ ਹੋਰਨਾਂ ਪਤਵੰਤਿਆਂ, ਨਿਗਮ ਕਰਮਚਾਰੀਆਂ ਅਤੇ ਸਥਾਨਕ ਇਲਾਕਾ ਵਾਸੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਟੀਮਾਂ ਵੱਲੋਂ ਸੜਕ ਕਿਨਾਰਿਆਂ, ਡਿਵਾਈਡਰਾਂ ਅਤੇ ਜਨਤਕ ਥਾਵਾਂ ਤੋਂ ਕੂੜਾ-ਕਰਕਟ ਅਤੇ ਮਲਬਾ ਚੁੱਕ ਕੇ ਰਸਤੇ ਨੂੰ ਮੁਕੰਮਲ ਸਾਫ਼ ਕੀਤਾ ਗਿਆ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਾਹੀ ਸ਼ਹਿਰ ਪਟਿਆਲਾ ਨੂੰ ਸਵੱਛ ਅਤੇ ਪ੍ਰਦੂਸ਼ਣ-ਮੁਕਤ ਬਣਾਉਣਾ ਸਾਡੀ ਸਭ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਹਰ ਸ਼ਹਿਰੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਨਹੀਂ ਪਾਉਂਦਾ, ਉਦੋਂ ਤੱਕ ਪੂਰਨ ਸਫ਼ਾਈ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ‘ਤੇ ਕੂੜਾ ਸੁੱਟਣ ਦੀ ਬਜਾਏ ਨਗਰ ਨਿਗਮ ਦੀਆਂ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਵਿੱਚ ਹੀ ਕੂੜਾ ਪਾਉਣ ਅਤੇ ਗਿੱਲਾ ਤੇ ਸੁੱਕਾ ਕੂੜਾ ਵੱਖ ਰੱਖਣ ਦਾ ਨੇਮ ਬਣਾਉਣ।

ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਰੂਟਾਂ ‘ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਸ਼ਹਿਰ ਦਾ ਕੋਈ ਵੀ ਕੋਨਾ ਗੰਦਗੀ-ਮੁਕਤ ਰਹਿਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਸ ਨੇਕ ਕਾਰਜ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਕੌਂਸਲਰਾਂ ਅਤੇ ਇਲਾਕਾ ਵਾਸੀਆਂ ਦਾ ਧੰਨਵਾਦ ਕੀਤਾ।

Scroll to Top